ਅਪਰਾਧ
ਫੈਕਟਰੀ ‘ਚ ਲੁੱਟ ਕਰਨ ਆਇਆ ਲੁਟੇਰਾ ਗਿ੍ਫ਼ਤਾਰ- 2 ਫ਼ਰਾਰ
Published
3 years agoon
ਲੁਧਿਆਣਾ : ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੇਜ਼ 8 ‘ਚ ਇਕ ਫੈਕਟਰੀ ‘ਚ ਲੁੱਟ ਕਰਨ ਆਏ 3 ਲੁਟੇਰਿਆਂ ‘ਚੋਂ ਇਕ ਨੂੰ ਪੁਲਿਸ ਨੇ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫੈਕਟਰੀ ਦੇ ਸੁਰੱਖਿਆ ਮੁਲਾਜ਼ਮ ਸ਼ਿਵਸ਼ੰਕਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਰਕਮਲ ਸਿੰਘ ਪੁੱਤਰ ਸੰਤੋਖ ਸਿੰਘ, ਸੰਨੀ, ਹਰਸਿਮਰਨ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਮੁੰਡੀਆਂ ਕਲਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਕਲ ਪੁਆਇੰਟ ਸਥਿਤ ਪਰਲ ਪੋਲੀਮਰ ‘ਚ ਬਤੌਰ ਸੁਰੱਖਿਆ ਮੁਲਾਜ਼ਮ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਉਸ ਦੀ ਫੈਕਟਰੀ ਵਿਚ ਲੁੱਟ ਖੋਹ ਦੀ ਨੀਅਤ ਨਾਲ ਦਾਖਲ ਹੋਏ ਤੇ ਉਥੇ ਕੰਮ ਕਰਨ ਵਾਲੇ ਨੌਜਵਾਨ ਰੋਸ਼ਨ ਨੂੰ ਬੰਦੀ ਬਣਾ ਲਿਆ। ਉਨ੍ਹਾਂ ਨੇ ਦੱਸਿਆ ਕਿ ਰੌਲੇ ਦੀ ਆਵਾਜ਼ ਸੁਣ ਕੇ ਜਦੋਂ ਉਹ ਉੱਥੇ ਗਿਆ ਤਾਂ ਕਥਿਤ ਦੋਸ਼ੀ ਉਸ ਨਾਲ ਵੀ ਉਲਝ ਪਏ ਤੇ ਉਸਦੀ ਕੁੱਟਮਾਰ ਕਰਨ ਲੱਗ ਪਏ।
ਇਸ ਦੌਰਾਨ ਉੱਥੇ ਕੁਝ ਲੋਕ ਆ ਗਏ, ਜਿਸ ‘ਤੇ ਇਹ ਦੋਸ਼ੀ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਨ੍ਹਾਂ ‘ਚੋਂ ਇਕ ਕਥਿਤ ਦੋਸ਼ੀ ਹਰਕਮਲ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ। ਜਦਕਿ ਬਾਕੀ 2 ਅਜੇ ਫ਼ਰਾਰ ਹਨ, ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
You may like
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
-
ਧਾਰਮਿਕ ਯਾਤਰਾ ਤੋਂ ਮੁੜਦੀ ਬੱਸ ‘ਤੇ ਨਸ਼ੇੜੀਆਂ ਦਾ ਹਮਲਾ, ਪੁਲਿਸ ਨੇ ਕੀਤੇ ਗ੍ਰਿਫਤਾਰ
-
ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਚਾਕੂ ਨਾਲ ਕੀਤੇ ਕਈ ਵਾਰ
-
ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਵਿਅਕਤੀ, ਕੀਤੀ ਭੰਨਤੋੜ ਤੇ ਕੁੱਟਮਾਰ