ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦੇ ਐਨਸੀਸੀ ਕੈਡਿਟਾਂ ਵੱਲੋਂ ਅੱਜ ਮੇਜਰ ਭੁਪਿੰਦਰ ਸਿੰਘ ,ਮਹਾਂਵੀਰ ਚੱਕਰ ਵਿਜੇਤਾ, ਦੇ ਬੁੱਤ ਨੂੰ ਸਾਫ਼ ਕਰਕੇ ਸਵੱਛਤਾ ਅਭਿਆਨ ਚਲਾਇਆ ਗਿਆ ।
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਬ੍ਰਿਗੇਡੀਅਰ ਜਸਜੀਤ ਘੁੰਮਣ( ਗਰੁੱਪ ਕਮਾਂਡਰ ,ਐਨ ਸੀ ਸੀ ਲੁਧਿਆਣਾ )ਦੇ ਮਾਰਗਦਰਸ਼ਨ ਹੇਠ ਸਵੱਛਤਾ ਅਭਿਆਨ ਐਨਸੀਸੀ ਕੈਡਿਟਾਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਵਿੱਚ ਕੈਡਿਟਾਂ ਵੱਲੋਂ ਮੇਜਰ ਭੁਪਿੰਦਰ ਸਿੰਘ ਦੇ ਬੁੱਤ ਅਤੇ ਟੈਂਕ ਨੂੰ ਸਾਫ ਕਰਕੇ ਸਵੱਛਤਾ ਪ੍ਰੋਗਰਾਮ ਵਿਚ ਆਪਣਾ ਯੋਗਦਾਨ ਪਾਇਆ ਗਿਆ।
ਇਸ ਮੌਕੇ ਵਿੰਗ ਕਮਾਂਡਰ ਬੀ ਐੱਸ ਗਿੱਲ ਕਮਾਂਡਿੰਗ ਅਫ਼ਸਰ ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਵਿਸ਼ੇਸ਼ ਤੌਰ ਤੇ ਪਹੁੰਚੇ ਉਨ੍ਹਾਂ ਆਪ ਝਾੜੂ ਮਾਰ ਕੇ ਕੈਡਿਟਾਂ ਦਾ ਹੌਸਲਾ ਅਫਜ਼ਾਈ ਕੀਤੀ । ਉਨ੍ਹਾਂ ਏ ਐੱਨ ਓ ਪਰਮਬੀਰ ਸਿੰਘ ਦੀ ਸਮਾਜਿਕ ਕਿਰਿਆਵਾਂ ਵਿੱਚ ਭਾਗੀਦਾਰੀ ਨੂੰ ਲੈ ਕੇ ਸ਼ਲਾਘਾ ਕੀਤੀ ਅਤੇ ਸਵੱਛਤਾ ਅਭਿਆਨ ਚਲਾਉਣ ਤੇ ਮੁਬਾਰਕਬਾਦ ਦਿੱਤੀ। ਕੈਡਿਟਾਂ ਵੱਲੋਂ ਆਸ ਪਾਸ ਦੇ ਇਲਾਕੇ ਦੀ ਵੀ ਚੰਗੀ ਤਰ੍ਹਾਂ ਸਾਫ ਸਫਾਈ ਕੀਤੀ ਗਈ।
ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡਿਟਾਂ ਨੂੰ ਮੇਜਰ ਭੁਪਿੰਦਰ ਸਿੰਘ ਦੇ ਜੀਵਨ ਬਾਰੇ ਦੱਸਿਆ। ਉਨ੍ਹਾਂ ਦੇਸ਼ ਉੱਤੇ ਮਰ ਮਿਟਣ ਵਾਲੇ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਲਈ ਕੈਡਿਟਾਂ ਨੂੰ ਜਾਗਰੂਕ ਕੀਤਾ ਅਤੇ ਆਪਣੇ ਘਰ ਦੇ ਆਸ ਪਾਸ ਵੀ ਸਵੱਛਤਾ ਰੱਖਣ ਲਈ ਪ੍ਰੇਰਿਤ ਕੀਤਾ । ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਰਾਜ ਗਗਨਪ੍ਰੀਤ ਸਿੰਘ ,ਹਰਪ੍ਰੀਤ ਸਿੰਘ, ਮੁਨੀਸ਼ ਖੋਸਲਾ ਆਦਿ ਨੇ ਆਪਣਾ ਪੂਰਨ ਯੋਗਦਾਨ ਪਾਇਆ।