ਲੁਧਿਆਣਾ : ਪੂਰੇ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਮੇਮ੍ਬਰ ਪਾਰਲੀਮੈਂਟ ((ਰਾਜ ਸਭਾ) ਸੰਜੀਵ ਅਰੋੜਾ ਨੂੰ ਸੰਸਦ ਵੱਲੋਂ ਪੁਨਰਗਠਿਤ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਸੰਜੀਵ ਅਰੋੜਾ ਸਮੇਤ 10 ਰਾਜ ਸਭਾ ਮੈਂਬਰਾਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਅਰੋੜਾ ਨੇ ‘ਆਪ’ ਦਾ ਧੰਨਵਾਦ ਕੀਤਾ, ਜਿਸ ਨੇ ਉਨ੍ਹਾਂ ਦੀ ਬੇਨਤੀ ‘ਤੇ ਕਮੇਟੀ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਅਤੇ ਨਾਲ ਹੀ ਰਾਜ ਸਭਾ ਦੇ ਚੇਅਰਮੈਨ, ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਕਮੇਟੀ ਦਾ ਮੈਂਬਰ ਬਣਾਇਆ ਹੈ। ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਸਿਹਤ ਸੰਭਾਲ ਦੇ ਖੇਤਰ ਵਿੱਚ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਬਹੁਤ ਕੰਮ ਕੀਤੇ ਜਾਣ ਦੀ ਲੋੜ ਹੈ।