ਪੰਜਾਬੀ
ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ
Published
3 years agoon

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗੁਵਾਈ ਹੇਠ ਸਥਾਨਕ ਯੁਵਾ ਸਸ਼ਕਤੀਕਰਨ ਸੰਸਥਾ ਇਨੀਸ਼ੀਏਟਰਜ਼ ਆਫ਼ ਚੇਂਜ ਦੇ ਸਹਿਯੋਗ ਨਾਲ ‘ਆਈ ਵੋਟ ਆਈ ਲੀਡ’ ਮੁਹਿੰਮ ਤਹਿਤ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਕਰਵਾਇਆ ਗਿਆ।
ਸੰਸਥਾ ਵੱਲੋਂ ਤ੍ਰਿਸ਼ਮੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸੈਮੀਨਾਰ ਵਿੱਚ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸੈਮੀਨਾਰ ਦੌਰਾਨ ਡਾ. ਰਣਜੀਤ ਸਿੰਘ ਸਵੀਪ ਨੋਡਲ ਅਫ਼ਸਰ ਲੁਧਿਆਣਾ ਪੱਛਮੀ, ਨਮਨ ਸੇਕਰੀ, ਰਾਘਵ ਸਚਦੇਵਾ, ਅਰਸ਼ ਮਦਾਨ ਅਤੇ ਹੋਰ ਹਾਜ਼ਰ ਸਨ।
ਸੰਸਥਾ ਦੀ ਪ੍ਰਧਾਨ ਅਰਸ਼ੀਆ ਲੇਖੀ ਨੇ ਇਸ ਉਪਰਾਲੇ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੈਮੀਨਾਰ, ਫਲੈਸ਼ ਮੋਬ, ਮਨੁੱਖੀ ਚੇਨ, ਰੈਲੀਆਂ ਅਤੇ ਨੁੱਕੜ ਨਾਟਕ ਕਰਵਾਏ ਜਾਣਗੇ. ਇਸ ਸੈਮੀਨਾਰ ਵਿੱਚ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ ਅਤੇ ਨੌਜਵਾਨ ਵੋਟਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਵਿਦਿਆਰਥੀਆਂ ਨੂੰ ਵੋਟਰ ਸਹੁੰ ਵੀ ਚੁਕਾਈ ਗਈ। ਵਿਦਿਆਰਥੀਆਂ ਨੂੰ ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਆਪਣੀ ਪਸੰਦ ਦੀ ਸਰਕਾਰ ਚੁਣਨ ਲਈ ਜਮਹੂਰੀ ਚੋਣ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ ਦਾ ਸੁਨੇਹਾ ਦਿੱਤਾ ਗਿਆ।
You may like
-
ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ
-
ਲੁਧਿਆਣਾ ਦੇ ਕਾਲਜ ‘ਚ ਚੰਦਰਯਾਨ-3 ਦੀ ਲੈਂਡਿੰਗ ਦਾ ਹੋਵੇਗਾ ਲਾਈਵ ਪ੍ਰਸਾਰਣ
-
SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ
-
SCD ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਲੁਧਿਆਣਾ ’ਚ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ, ਸੰਬੋਧਨ ਦੌਰਾਨ ਆਖੀਆਂ ਇਹ ਗੱਲਾਂ
-
ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ