Connect with us

ਇੰਡੀਆ ਨਿਊਜ਼

ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਅੰਡਰ-ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਦਾਖ਼ਲਿਆਂ ਦਾ ਸ਼ਡਿਊਲ, ਆਨਲਾਈਨ ਕਰਨਾ ਹੋਵੇਗਾ ਅਪਲਾਈ

Published

on

Schedule of Undergraduate and Postgraduate Admissions Released by Punjab University, Apply Online

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਨੇ ਸੈਸ਼ਨ 2022-23 ਵਿੱਚ ਦਾਖਲੇ ਲਈ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਯੂਨੀਵਰਸਿਟੀ ਪੋਸਟ ਗ੍ਰੈਜੂਏਟ, ਅੰਡਰ ਗ੍ਰੈਜੂਏਟ, ਸਰਟੀਫਿਕੇਟ ਕੋਰਸ, ਡਿਪਲੋਮਾ ਕੋਰਸ, ਐਡਵਾਂਸਡ ਡਿਪਲੋਮਾ ਅਤੇ ਪੋਸਟ ਗ੍ਰੈਜੂਏਟ ਡਿਪਲੋਮਾ ਕੋਰਸਾਂ ਵਿੱਚ ਦਾਖਲੇ ਦੀ ਪੇਸ਼ਕਸ਼ ਕਰੇਗੀ।

ਅਪਲਾਈ ਕਰਨ ਦੇ ਇੱਛੁਕ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲੇ ਲਈ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਦਿੱਤੀ ਗਈ ਹੈ ਅਤੇ ਨਾਲ ਹੀ ਵਿਦਿਆਰਥੀ ਫੀਸ ਵੀ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ 75 ਤੋਂ ਵੱਧ ਵੱਖ-ਵੱਖ ਅੰਡਰ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲੇ ਲਈ ਦਾਖ਼ਲਾ ਪ੍ਰਕਿਰਿਆ ਜੁਲਾਈ ਅਤੇ ਅਗਸਤ ਤੱਕ ਮੁਕੰਮਲ ਕੀਤੀ ਜਾਣੀ ਹੈ।

ਪੰਜਾਬ ਯੂਨੀਵਰਸਿਟੀ ਦੇ ਬਹੁਤੇ ਕੋਰਸਾਂ ਵਿੱਚ ਦਾਖਲਾ ਕਾਮਨ ਐਂਟਰੈਂਸ ਇਮਤਿਹਾਨ ਰਾਹੀਂ ਕੀਤਾ ਜਾਵੇਗਾ, ਜਦਕਿ ਕੁਝ ਵਿਭਾਗਾਂ ਵਿੱਚ ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ ਪਿਛਲੀ ਜਮਾਤ ਵਿੱਚ ਪ੍ਰਾਪਤ ਅੰਕਾਂ ਦੀ ਯੋਗਤਾ ਦੇ ਆਧਾਰ ’ਤੇ ਹੀ ਦਾਖਲਾ ਦਿੱਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਦੇ ਨਾਲ-ਨਾਲ ਪੀਯੂ ਦੇ ਵੱਖ-ਵੱਖ ਖੇਤਰੀ ਕੇਂਦਰਾਂ ਵਿੱਚ ਦਾਖ਼ਲਿਆਂ ਸਬੰਧੀ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ।

Facebook Comments

Trending