ਲੁਧਿਆਣਾ : ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਰਾਜ ਸਰਕਾਰ ਵਲੋਂ ਲਾਗੂ ਕੀਤੀਆਂ ਪਾਬੰਦੀਆਂ ਦਾ ਸਵਾਗਤ ਕਰਦਿਆਂ ਸ਼ਹਿਰ ਦੇ ਉਘੇ ਸਮਾਜ ਸੇਵੀ ਸੁਰਜੀਤ ਸਿੰਘ ਮੱਕੜ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਰੈਸਟੋਰੈਂਟ/ਹੋਟਲਾਂ ਵਾਂਗ ਸਕੂਲ ਵੀ 50 ਫ਼ੀਸਦੀ ਹਾਜ਼ਰੀ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ।
ਸ. ਮੱਕੜ ਨੇ ਦੱਸਿਆ ਕਿ ਬੱਚਿਆਂ ਨੇ ਫਾੀਨਲ ਪੇਪਰ ਦੇਣ ਲਈ ਬੜੀ ਮਿਹਨਤ ਨਾਲ ਪੜ੍ਹਾਈ ਕੀਤੀ, ਜੇਕਰ ਸਕੂਲ ਬੰਦ ਰਹਿਣਗੇ ਤਾਂ ਵਿਦਿਆਰਥੀਆਂ ਦੀ ਮਿਹਨਤ ਬੇਕਾਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ/ਬੱਚਿਆਂ ਨੂੰ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖਤੀ ਕਰਨ ਦੇ ਨਾਲ ਦੋ ਸ਼ਿਫਟਾਂ ਵਿਚ ਪੜ੍ਹਾਈ ਲਈ ਸਕੂਲ ਖੋਲ੍ਹੇ ਜਾਣੇ ਚਾਹੀਦੇ ਹਨ।