ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਉਮੀਦਵਾਰ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਹੱਕ ਵਿਚ ਬਾਬਾ ਗੱਜਾ ਜੈਨ ਕਾਲੋਨੀ ਸ਼ੇਰਪੂਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਇਕ ਚੋਣ ਮੀਟਿੰਗ ਕੀਤੀ ਗਈ.
ਇਸ ਵਿਚ ਇਲਾਕਾ ਵਾਸੀਆਂ ਨੇ ਜਥੇਦਾਰ ਬੈਂਸ ਨੂੰ ਭਰਪੂਰ ਸਮਰਥਨ ਦਿੰਦੇ ਹੋਏ ਭਰੋਸਾ ਦਿੱਤਾ ਕਿ ਇਲਾਕੇ ਦੀ ਇਕ-ਇਕ ਵੋਟ ਲੈਟਰ ਬਾਕਸ ‘ਤੇ ਪਾਈ ਜਾਵੇਗੀ। ਇਸ ਦੌਰਾਨ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਅੱਜ ਸਿੱਖਿਆ ਬੇਹੱਦ ਜ਼ਰੂਰੀ ਹੈ, ਜਿਸ ਨਾਲ ਨੌਜਵਾਨਾਂ ਦਾ ਭਵਿੱਖ ਜੁੜਿਆ ਹੋਇਆ ਹੈ।
ਸਮੇਂ ਦੀਆਂ ਸਰਕਾਰਾਂ ਨੇ ਸਿੱਖਿਆ ਨੀਤੀ ਵੱਲ ਕੋਈ ਧਿਆਨ ਨਹੀ ਦਿੱਤਾ ਅਤੇ ਸਰਕਾਰੀ ਸਕੂਲਾਂ ਦੀ ਮੁਰੰਮਤ ਤੱਕ ਵੀ ਨਹੀਂ ਕੀਤੀ, ਜਦਕਿ ਸਰਕਾਰਾਂ ਵਲੋਂ ਹਰ ਵਾਰ ਅਨੇਕਾਂ ਤਰ੍ਹਾਂ ਦੇ ਵਾਅਦੇ ਕੀਤੇ ਗਏ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਂਦੇ ਹੀ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਅਤੇ ਹਰ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ, ਜੱਥੋਂ ਸਿੱਖਿਆ ਲੈ ਕੇ ਬੱਚੇ ਦੇਸ਼ ਦਾ ਭਵਿੱਖ ਸੁਆਰ ਸਕਣ।