Connect with us

ਅਪਰਾਧ

ਰਿਸ਼ਵਤ ਦੇ ਮਾਮਲੇ ‘ਚ ਐੱਸਡੀਓ ਤੇ ਉਸ ਦਾ ਸਹਾਇਕ ਰੰਗੇ ਹੱਥੀਂ ਕਾਬੂ

Published

on

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਵਿਜੀਲੈਂਸ ਨੇ ਸੋਮਵਾਰ ਨੂੰ ਐੱਸਡੀਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨਾਇਕ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪ੍ਰਾਈਵੇਟ ਲਿਮਟਿਡ ਕੰਪਨੀ ਲੁਧਿਆਣਾ ਵਿੱਚ ਬਤੌਰ ਜਨਰਲ ਮੈਨੇਜਰ ਕੰਮ ਕਰਦੇ ਸੁਸ਼ੀਲ ਕੁਮਾਰ ਵਾਸੀ ਗਗਨਦੀਪ ਕਲੋਨੀ, ਭੱਟੀਆਂ ਬੇਟ, ਲੁਧਿਆਣਾ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤ ਅਨੁਸਾਰ ਉਕਤ ਕੰਪਨੀ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈਈਸੀ ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਫਰਮ ਨੂੰ 01-10-2023 ਤੋਂ 30-09-2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਸਮਾਰਟ ਸਿਟੀ ਦੇ ਨਗਰ ਨਿਗਮ ਜ਼ੋਨ-ਡੀ ਲੁਧਿਆਣਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਗਿਆ ਸੀ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਦੋਂ ਉਹ ਦਫ਼ਤਰ ਗਿਆ ਤਾਂ ਐੱਸ.ਡੀ.ਓ. ਮੈਡਮ ਨੇਹਾ ਪੰਚਾਲ ਨੇ ਉਕਤ ਬਿੱਲ ਪਾਸ ਕਰਵਾਉਣ ਲਈ 15,000 ਰੁਪਏ ਜਾਂ ਕੁੱਲ ਰਕਮ ਦਾ 2 ਫੀਸਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਐੱਸ.ਡੀ.ਓ. ਨੇਹਾ ਨਾਲ ਮੇਰੀ ਗੱਲਬਾਤ ਵੀ ਰਿਕਾਰਡ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਲੱਗੇ ਦੋਸ਼ਾਂ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਐਸ.ਡੀ.ਓ. ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਣ ਲਈ ਭੇਜੀ ਗਈ ਨੇਹਾ ਪੰਚਾਲ ਦੇ ਸਹਾਇਕ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਉਪਰੰਤ ਇਸ ਮਾਮਲੇ ਸਬੰਧੀ ਐਸ.ਡੀ.ਓ. ਨੇਹਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਥਾਣੇ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Facebook Comments

Trending