Connect with us

ਪੰਜਾਬੀ

‘ਭਾਰਤ ਜੋੜੋ ਯਾਤਰਾ’ ਦਾ ਦੂਜਾ ਦਿਨ, ਥਾਂ-ਥਾਂ ਕੀਤਾ ਜਾ ਰਿਹਾ ਭਰਵਾਂ ਸੁਆਗਤ

Published

on

Second day of 'Bharat Joko Yatra', a warm welcome is being given everywhere

ਲੁਧਿਆਣਾ : ਪੰਜਾਬ ‘ਚ ਦੂਜੇ ਦਿਨ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਸ਼ੁਰੂ ਹੋ ਚੁੱਕੀ ਹੈ। ਇਹ ਯਾਤਰਾ ਖੰਨਾ ਤੋਂ ਸ਼ੁਰੂ ਹੋਈ ਹੈ, ਜੋ ਕਿ ਸਮਰਾਲਾ ਚੌਂਕ ਜਾ ਕੇ ਦੁਪਹਿਰ ਦੇ ਸਮੇਂ ਖ਼ਤਮ ਹੋਵੇਗੀ। ਸਮਰਾਲਾ ਚੌਂਕ ਪੁੱਜਣ ‘ਤੇ ਰਾਹੁਲ ਗਾਂਧੀ ਵੱਲੋਂ ਸੰਬੋਧਨ ਵੀ ਕੀਤਾ ਜਾਵੇਗਾ। ਰਾਹੁਲ ਗਾਂਧੀ ਦੀ ਯਾਤਰਾ ‘ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਹਨ। ‘ਭਾਰਤ ਜੋੜੋ ਯਾਤਰਾ’ ਦੇ ਦੂਜੇ ਦਿਨ ਦੀ ਸ਼ੁਰੂਆਤ ਸਮੇਂ ਰਾਜਾ ਵੜਿੰਗ ਵੱਲੋਂ ਤਿਰੰਗਾ ਝੰਡਾ ਫਹਿਰਾਉਣ ਦੀ ਰਸਮ ਕੀਤੀ ਗਈ।

ਰਾਹੁਲ ਗਾਂਧੀ ਦੀ ਯਾਤਰਾ ਦੌਰਾਨ ਥਾਂ-ਥਾਂ ‘ਤੇ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ। ਹਾਲਾਂਕਿ ਲੋਹੜੀ ਕਾਰਨ 13 ਜਨਵਰੀ ਨੂੰ ‘ਭਾਰਤ ਜੋੜੋ ਯਾਤਰਾ’ ‘ਤੇ ਬ੍ਰੇਕ ਰਹੇਗੀ। ਰਾਹੁਲ ਗਾਂਧੀ ਸਮਰਾਲਾ ਚੌਂਕ ਪੁੱਜਣ ‘ਤੇ ਰੈਲੀ ਨੂੰ ਸੰਬੋਧਨ ਕਰਨ ਮਗਰੋਂ ਇਕ ਦਿਨ ਲਈ ਦਿੱਲੀ ਚਲੇ ਜਾਣਗੇ। ਇਸ ਤੋਂ ਬਾਅਦ ਅਗਲੇ ਦਿਨ ਲਾਡੋਵਾਲ ਤੋਂ ਰੈਲੀ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ।

ਸਾਬਕਾ ਵਿਧਾਇਕ, ਹਲਕਾ ਇੰਚਾਰਜ ਆਪਣੇ ਸਾਥੀਆਂ ਨਾਲ ਯਾਤਰਾ ‘ਚ ਸ਼ਾਮਲ ਹੋਣਗੇ, ਜਿਸ ਦੇ ਲਈ ਹਲਕਾ ਵਾਈਜ਼ 2500 ਵਿਅਕਤੀਆਂ ਨੂੰ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਕਾਂਗਰਸ, ਸੇਵਾ ਦਲ ਅਤੇ ਐੱਨ. ਐੱਸ. ਯੂ. ਆਈ. ਦੇ ਮੈਂਬਰਾਂ ਲਈ ਵੀ ਪੁਆਇੰਟ ਫਿਕਸ ਕੀਤੇ ਗਏ ਹਨ।

Facebook Comments

Trending