Connect with us

ਪੰਜਾਬ ਨਿਊਜ਼

ਅਕਾਲੀ ਦਲ ਦੇ ਸੀਨੀਅਰ ਆਗੂ ਨੇ ਪਾਰਟੀ ਨੂੰ ਕਿਹਾ ਅਲਵਿਦਾ, ਅਸਤੀਫਾ ਦਿੰਦੇ ਹੀ ਕਹੀ ਵੱਡੀ ਗੱਲ

Published

on

ਚੰਡੀਗੜ੍ਹ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਮੁਹੰਮਦ ਨੇ ਅੱਜ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਅਸਤੀਫਾ ਦੇਣ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਵੀ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਵਿਚਾਰਧਾਰਾ ਤੋਂ ਭਟਕ ਗਿਆ ਹੈ। ਕਰਨੈਲ ਸਿੰਘ ਮੁਹੰਮਦ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ 10 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਆਪਣਾ ਅਸਤੀਫ਼ਾ ਸੌਂਪ ਚੁੱਕੇ ਹਨ।ਉਹ ਪਾਰਟੀ ਦੇ ਜਨਰਲ ਸਕੱਤਰ ਹਨ ਅਤੇ ਅੱਜ ਜਨਤਕ ਤੌਰ ‘ਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਨੂੰ ਲੈ ਕੇ ਵੱਡਾ ਬਿਆਨ ਵੀ ਦਿੱਤਾ। ਕਰਨੈਲ ਸਿੰਘ ਮੁਹੰਮਦ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਕਾਂਗਰਸ ਨਾਲ ਗਠਜੋੜ ਕਰੇਗਾ।ਦੱਸ ਦੇਈਏ ਕਿ ਭਲਕੇ ਮੰਗਲਵਾਰ ਨੂੰ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਆਗੂ ਕਰਨਲ ਪੀਰ ਮੁਹੰਮਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ।

Facebook Comments

Trending