Connect with us

ਲੁਧਿਆਣਾ ਨਿਊਜ਼

ਲੁਧਿਆਣਾ ਦੇ ਇਸ ਇਲਾਕੇ ਵਿੱਚ ਫੈਲ ਗਈ ਸਨਸਨੀ, ਮੌਕੇ ‘ਤੇ ਪਹੁੰਚੀ ਪੁਲਿਸ

Published

on

ਲੁਧਿਆਣਾ: ਸ਼ਹਿਰ ਦੇ ਟਿੱਬਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮ੍ਰਿਤਕ ਦੀ ਪਛਾਣ ਮੇਵਾਰਾਮ ਵਜੋਂ ਹੋਈ ਹੈ, ਜੋ ਇੱਕ ਡਰਾਇੰਗ ਫੈਕਟਰੀ ਵਿੱਚ ਵਾਸ਼ਿੰਗ ਮਾਸਟਰ ਸੀ। ਜਿਵੇਂ ਹੀ ਲੋਕਾਂ ਨੇ ਲਾਸ਼ ਦੇਖੀ, ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ।ਇਸ ਮਾਮਲੇ ਵਿੱਚ ਪੁਲਿਸ ਨੇ ਦੋ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ।

 

Facebook Comments

Trending