ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ 7 ਰੋਜ਼ਾ ਦਿਨ ਦਾ ਵਿਸ਼ੇਸ਼ ਕੈਂਪ ਸਵੱਛ ਭਾਰਤ ਅਤੇ ਫਿੱਟ ਇੰਡੀਆ ਥੀਮ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ ।
ਰਾਮਗੜ੍ਹੀਆ ਐਜੂਕੇਸ਼ਨਲ ਕੌਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਵਲੰਟੀਅਰਜ਼ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਇਹ ਕੈਂਪ ਤੁਹਾਨੂੰ ਅਨੁਸ਼ਾਸ਼ਨ ਵਿੱਚ ਰਹਿਣ ਅਤੇ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਸਿਖਾਉਂਦੇ ਹਨ, ਤੁਸੀਂ ਹਮੇਸ਼ਾਂ ਦੂਜਿਆਂ ਦੀ ਨਿਰਸੁਆਰਥ ਸੇਵਾ ਕਰਨ ਲਈ ਤਿਆਰ ਰਹਿੰਦੇ ਹੋ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ. ਪ੍ਰੋ. ਜਸਪਾਲ ਕੌਰ ਨੇ ਕੈਂਪ ਦੀ ਸ਼ੁਰੂਆਤ ਦੇ ਪਹਿਲੇ ਦਿਨ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਉਪਰੰਤ ਪ੍ਰਾਰਥਨਾ ਕਰ ਕੇ ਕੈਂਪ ਦੇ ਪਹਿਲੇ ਦਿਨ ਦਾ ਆਰੰਭ ਕੀਤਾ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਐਨ.ਐੱਸ. ਐੱਸ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ “ਤੁਸੀਂ ਕੌਮੀ ਸੇਵਾ ਯੋਜਨਾ ਇਕਾਈ ਨਾਲ ਜੁੜ ਕੇ ਸਮਾਜ ਦੀ ਸੇਵਾ ਕਰ ਰਹੇ ਹੋ ਤੇ ਚੰਗੇ ਨਾਗਰਿਕ ਬਣਕੇ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹੋ।”
ਸਵੇਰ ਦੇ ਸੈਸ਼ਨ ਵਿੱਚ ਪ੍ਰੋਗਰਾਮ ਅਫ਼ਸਰ ਪ੍ਰੋ.ਕਿਰਨ ਬਾਲਾ ਅਤੇ ਡਾ. ਹਰਬਿੰਦਰ ਕੌਰ ਨੇ ਵਲੰਟੀਅਰਾਂ ਨੂੰ ਐਨ. ਐੱਸ.ਐੱਸ ਬਾਰੇ ਜਾਣਕਾਰੀ ਦਿੱਤੀ ਇਸ ਤੋਂ ਬਾਅਦ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਰਾਣੀ ਕੌਰ ਨੇ ਵਲੰਟੀਅਰਾਂ ਨੂੰ ਯੋਗ ਆਸਨ ਕਰਵਾਏ ਅਤੇ ਦੱਸਿਆ ਕਿ ਯੋਗ ਸਾਧਨ ਜਿੱਥੇ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਦੇ ਹਨ ਉਥੇ ਹੀ ਮਨੁੱਖ ਦੇ ਦਿਮਾਗ ਨੂੰ ਵੀ ਤਰੋ-ਤਾਜ਼ਾ ਕਰਦੇ ਹਨ।
ਬਾਅਦ ਦੁਪਹਿਰ ਦੇ ਸੈਸ਼ਨ ਵਿਚ ਵਲੰਟੀਅਰਜ਼ ਵੱਲੋਂ ਕਾਲਜ ਦੀ ਸਾਫ਼ ਸਫ਼ਾਈ ਕੀਤੀ ਗਈ। ਸੱਤ ਦਿਨ ਲਈ ਸ਼ੁਰੂ ਹੋਏ ਇਸ ਕੈਂਪ ਵਿੱਚ ਵਲੰਟੀਅਰਜ਼ ਨੇ ਬੜੇ ਹੀ ਉਤਸ਼ਾਹ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ। ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ 7 ਰੋਜ਼ਾ ਕੈਂਪ ਲਈ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ।