ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਅੱਜ 6 ਹੋਰ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ.ਪੀ. ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬਠਿੰਡਾ ਤੋਂ ਹਰਸਿਮਰਤ ਕੌਰ, ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਟਿਕਟਾਂ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।