ਪੰਜਾਬ ਨਿਊਜ਼

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਸਾਬਕਾ ਵਿਧਾਇਕ ‘ਆਪ’ ‘ਚ ਸ਼ਾਮਲ

Published

on

ਚੰਡੀਗੜ੍ਹ: ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਰਸ਼ਨ ਸਿੰਘ ਕੋਟਫੱਤਾ ਸੇਵਾਮੁਕਤ ਸਰਕਾਰੀ ਮੁਲਾਜ਼ਮ ਹੈ। ਉਹ 2012 ਵਿੱਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ 2022 ਵਿੱਚ ਪੰਜਾਬ ਵਿਧਾਨ ਸਭਾ ਦੀ ਚੋਣ ਵੀ ਭੁੱਚੋ ਮੰਡੀ ਹਲਕੇ ਤੋਂ ਲੜੀ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਖਤਮ ਹੋ ਚੁੱਕਾ ਹੈ। ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ ਕਿਉਂਕਿ ਹੁਣ ਬਾਦਲ ਦਲ ਭ੍ਰਿਸ਼ਟ ਅਤੇ ਸਵਾਰਥੀ ਲੋਕਾਂ ਨਾਲ ਭਰਿਆ ਪਿਆ ਹੈ।

 

Facebook Comments

Trending

Copyright © 2020 Ludhiana Live Media - All Rights Reserved.