ਲੁਧਿਆਣਾ : ਅੱਜ ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡ ਹਵਾਸ ਤੋਂ ਖਾਸੀ ਰੋਡ ‘ਤੇ ਅੱਧਾ ਏਕੜ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ‘ਚੋਂ ਇਕ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਦਕਿ ਦੂਜੇ ਵਿਅਕਤੀ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।