ਲੁਧਿਆਣਾ : ਪੀ ਏ ਯੂ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਜੈਵਿਕ ਖੇਤੀ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 32 ਸਿਖਿਆਰਥੀਆਂ ਨੇ ਭਾਗ ਲਿਆ। ਇਸ ਕੋਰਸ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਜੈਵਿਕ ਢੰਗਾਂ ਨਾਲ ਖੇਤੀ ਕਰਨਾ ਸਿਖਾਉਣਾ ਹੈ ਤਾਂ ਕਿ ਕੀਟਨਾਸ਼ਕਾਂ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ ਅਤੇ ਜੈਵਿਕ ਖਾਦਾਂ ਬਣਾ ਕੇ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਡਾ. ਸੋਹਣ ਸਿੰਘ ਵਾਲੀਆ ਨੇ ਪੰਜਾਬ ਵਿੱਚ ਜੈਵਿਕ ਖੇਤੀ ਦੀ ਲੋੜ ਭਵਿੱਖ ਅਤੇ ਮਹੱਤਤਾ ਬਾਰੇ ਆਪਣੇ ਵਿਚਾਰ ਸਿਖਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਨੇ ਸਰਵਪੱਖੀ ਖੇਤੀ ਪ੍ਰਬੰਧਾਂ ਬਾਰੇ ਅਤੇ ਚੰਗੀਆਂ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਫ਼ਸਲ ਉਤਪਾਦਨ ਬਾਰੇ ਜਾਣਕਾਰੀ ਸਾਂਝੀ ਕੀਤੀ ਇਸ ਮੌਕੇ ਤੇ ਡਾ. ਪ੍ਰੇਰਨਾ ਕਪਿਲਾ ਨੇ ਦੱਸਿਆ ਕਿ ਇਸ ਕੋਰਸ ਵਿੱਚ ਸਿਖਿਆਰਥੀਆਂ ਨੂੰ ਜੈਵਿਕ ਖੇਤੀ ਸੰਬੰਧੀ ਮੁਕੰਮਲ ਜਾਣਕਾਰੀ ਦਿੱਤੀ ਗਈ
।