Connect with us

ਪੰਜਾਬੀ

ਕਮਰਸੀਅਲ ਬਿਜਲੀ ਰੇਟ ਵਧਾਉਣ ‘ਤੇ ਛੋਟੇ ਕਾਰਖਾਨੇਦਾਰਾਂ ਨੇ ਕੀਤਾ ਜ਼ੋਰਦਾਰ ਵਿਰੋਧ

Published

on

Small industrialists strongly protested against the increase in commercial electricity rates

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਰੇਲੂ ਵਰਤੋਂ ਵਾਲੀ ਬਿਜਲੀ ਦੇ ਯੂਨਿਟਾਂ ਨੂੰ ਮਾਫ ਕਰਕੇ ਲੋਕਾਂ ਵਿੱਚ ਆਪਣੀ ਰਾਜਨੀਤੀ ਨੂੰ ਚਮਕਾਉਣ ਦੀ ਕੋਸ਼ਿਸ਼ ਕੀਤੀ ਹੈ, ਦੁਸਰੇ ਪਾਸੇ ਕਮਰਸੀਅਲ ਬਿਜਲੀ ਦੇ ਰੇਟ ਵਧਾਉਣ ਸਬੰਧੀ ਪੰਜਾਬ ਸਟੇਟ ਬਿਜਲੀ ਬੋਰਡ ਦੀ ਰੈਗੂਲੇਟਰੀ ਕਮਿਸ਼ਨ ਵੱਲੋਂ ਸੱਦੀ ਮੀਟਿੰਗ ਵਿੱਚ ਬਿਜਲੀ ਬੋਰਡ ਦੇ ਵੱਖ ਵੱਖ ਅਫਸਰ ਹਾਜ਼ਰ ਹੋਏ ।

ਮੀਟਿੰਗ ਵਿੱਚ ਵਿਭਾਗ ਵੱਲੋਂ ਰੇਟ ਵਧਾਉਣ ਦੇ ਫੈਸਲੇ ਦਾ ਵਿਰੋਧ ਸ੍ਰ: ਜਸਵਿੰਦਰ ਸਿੰਘ ਠੁਕਰਾਲ ਪ੍ਰਧਾਨ ਸਮਾਲ ਸਕੇਲ ਮੈਨੂੰਫੈਕਚਰਜ ਐਸੋਸੀਏਸ਼ਨ (ਰਜਿ:) ਵੱਲੋਂ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਛੋਟੇ ਛੋਟੇ ਕਾਰਖਾਨੇਦਾਰ, ਵਪਾਰੀ ਸ਼ਾਮਲ ਸਨ। ਪ੍ਰਧਾਨ ਠੁਕਰਾਲ ਨੇ ਕਿਹਾ ਪੰਜਾਬ ਦੀ ਇੰਡਸਟਰੀ ਪਹਿਲਾ ਹੀ ਤਬਾਹੀ ਦੇ ਕਿਨਾਰੇ ਖੱੜੀ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਰੇਟ ਵਧਾਕੇ ਇਸ ਨੂੰ ਹੋਰ ਬਰਬਾਦ ਕਰਨ ਦੀ ਨੀਤੀ ਨੂੰ ਅਖਤਿਆਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਰੇਟਾਂ ਵਿੱਚ ਕੀਤਾ ਵਾਧਾ ਕਿਸੇ ਵੀ ਕੀਮਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Facebook Comments

Trending