Connect with us

ਅਪਰਾਧ

25 ਕਰੋੜ ਦੀ ਹੈ. ਰੋਇਨ ਸਮੇਤ ਸ. ਮੱਗਲਰ ਕਾਬੂ, ਪਾ/ਕਿਸਤਾਨ ਨਾਲ ਜੁੜੀਆਂ ਤਾਰਾਂ

Published

on

ਤਰਨਤਾਰਨ : ਪੁਲਸ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਜ਼ਿਲਾ ਪੁਲਸ ਨੇ ਇਕ ਨਸ਼ਾ ਤਸਕਰ ਨੂੰ 5 ਕਿਲੋ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਾਸੀ ਪਿੰਡ ਭਾਈ ਲੱਡੂ ਸਿੰਘ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਦੱਸੀ ਗਈ ਹੈ। ਫੜੇ ਗਏ ਸਮੱਗਲਰ ਦੇ ਗੁਆਂਢੀ ਦੇਸ਼ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਬੰਧ ਸਨ ਅਤੇ ਉਹ ਡਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਲਿਆਉਂਦਾ ਸੀ। ਸਮੱਗਲਰ ਨੇ ਜ਼ਬਤ ਕੀਤੀ ਹੈਰੋਇਨ ਦੀ ਖੇਪ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਨੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ।

Facebook Comments

Trending