ਤਰਨਤਾਰਨ: ਧਰਮਪ੍ਰੀਤ ਸਿੰਘ ਉਰਫ਼ ਮੁੱਖ ਮੰਤਰੀ ਨੂੰ ਧਮਕ ਬੇਸ ਦੇ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਪੁਲਸ ਵਾਲੇ ‘ਮੁੱਖ ਮੰਤਰੀ’ ਨੂੰ ਵਾਲਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਡੀ ਕਾਰਵਾਈ ਕਰਦੇ ਹੋਏ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ‘ਤੇ ਸਵਾਲ ਉੱਠ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਘਟਨਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੀਨੇਵਾਲ ਦੀ ਹੈ। ਦਰਅਸਲ ਪਿੰਡ ਦੀ ਔਰਤ ਨੇ ਮੁੱਖ ਮੰਤਰੀ ਧਮਕ ਬੇਸ ਦੇ ਖਿਲਾਫ ਛੇੜਛਾੜ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਗਸ਼ਤ ਡਿਊਟੀ ‘ਤੇ ਤਾਇਨਾਤ ਏ.ਐੱਸ.ਆਈ. ਗੁਰਬੇਜ ਸਿੰਘ ਅਤੇ ਏ.ਐਸ.ਆਈ. ਸੁਖਵਿੰਦਰ ਸਿੰਘ ਮਾਮਲੇ ਦੀ ਜਾਂਚ ਲਈ ਪਿੰਡ ਦੀਨੇਵਾਲ ਪੁੱਜੇ।
ਦੋਸ਼ ਹੈ ਕਿ ‘ਮੁੱਖ ਮੰਤਰੀ’ ਨੇ ਪੁਲਿਸ ਪਾਰਟੀ ਨਾਲ ਗਲਤ ਭਾਸ਼ਾ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਲਾਠੀਆਂ ਨਾਲ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਦੀ ਵੀਡੀਓ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਆਪਣੇ ਫ਼ੋਨ ‘ਤੇ ਰਿਕਾਰਡ ਕਰ ਲਈ।