Connect with us

ਪੰਜਾਬ ਨਿਊਜ਼

ਭਾਰਤੀ ਫੌਜ ‘ਚ ਭਰਤੀ ਹੋਏ ਅਗਨੀਵੀਰ ਲਈ ਖਾਸ ਖਬਰ, ਜਲਦੀ ਕਰੋ ਇਹ ਕੰਮ

Published

on

ਜਲੰਧਰ : ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ ਕਿ 10 ਅਪ੍ਰੈਲ ਤੱਕ ਜਾਰੀ ਰਹੇਗੀ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੀ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ,ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨ ਜੋ ਫੌਜ ਵਿੱਚ ਅਗਨੀਵੀਰ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ ਜਾਂ ਅਪਲਾਈ ਕਰ ਚੁੱਕੇ ਹਨ, ਲਈ ਸੀ-ਪੁਆਇੰਟ ਕੈਂਪ, ਕਪੂਰਥਲਾ ਵਿਖੇ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫਤ ਸਿਖਲਾਈ ਸ਼ੁਰੂ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਸੀ-ਪਾਈਟ ਕੈਂਪ ਥੇਹ ਕਾਜਲਾ, ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਸੀ-ਪੁਆਇੰਟ ਕੈਂਪ ਦੇ ਟਰੇਨਿੰਗ ਅਫਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਆਪਣਾ 10ਵੀਂ ਜਾਂ 12ਵੀਂ ਪਾਸ ਹੋਣ ਦਾ ਸਰਟੀਫਿਕੇਟ, ਆਧਾਰ ਕਾਰਡ, 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ।

Facebook Comments

Trending