Connect with us

ਪੰਜਾਬ ਨਿਊਜ਼

ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖਬਰ, ਸਖਤ ਨਿਯਮ ਲਾਗੂ

Published

on

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪਰਿਕਰਮਾ ਵਿੱਚ ਵੀਡੀਓ ਬਣਾਉਣ ਸਬੰਧੀ ਸਖ਼ਤ ਨਿਯਮ ਲਾਗੂ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਬੰਧਕਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੌਰਾਨ ਵੀਡੀਓ ਬਣਾਉਣ ਤੋਂ ਰੋਕਣ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਸਬੰਧੀ ਗੁਰੂ ਘਰ ਦੇ ਆਲੇ-ਦੁਆਲੇ ਸੇਵਾਦਾਰ ਤਾਇਨਾਤ ਕਰ ਦਿੱਤੇ ਗਏ ਹਨ। ਪ੍ਰਬੰਧਕਾਂ ਅਨੁਸਾਰ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਵੱਧ ਤੋਂ ਵੱਧ ਲੋਕ ਜਾਗਰੂਕ ਹੋ ਕੇ ਵੀਡੀਓਗ੍ਰਾਫੀ ਨਾ ਕਰਨ।

ਪਰ ਫਿਰ ਵੀ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਨੂੰ ਪਰਿਕਰਮਾ ਵਿੱਚ ਤਾਇਨਾਤ ਅਮਲੇ ਵੱਲੋਂ ਵਰਜਿਆ ਜਾਂਦਾ ਹੈ। ਇਸ ਸਬੰਧੀ ਵਾਧੂ ਸਟਾਫ਼ ਵੀ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਉਸ ਨੂੰ ਸਿਖਲਾਈ ਵੀ ਦਿੱਤੀ ਗਈ ਹੈ।ਜੇਕਰ ਕੋਈ ਸ਼ਰਧਾਲੂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ ਬਹਿਸ ਕਰਨ ਦੀ ਬਜਾਏ ਮੌਕੇ ‘ਤੇ ਮੌਜੂਦ ਅਧਿਕਾਰੀ ਨਾਲ ਸੰਪਰਕ ਕਰਨ ਲਈ ਕਿਹਾ ਜਾਂਦਾ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ 60 ਫਲੈਕਸ ਅਤੇ ਬੋਰਡ ਵੀ ਲਗਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਨੁਸਾਰ ਵੀਡੀਓਗ੍ਰਾਫੀ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ।

Facebook Comments

Trending