Connect with us

ਪੰਜਾਬ ਨਿਊਜ਼

ਵਿਦਿਆਰਥੀਆਂ ਲਈ ਖਾਸ ਖਬਰ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ

Published

on

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ/ਜਾਰੀ ਰੱਖਣ ਲਈ ਸੋਧਿਆ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਦਾਖਲੇ ਦੀ ਮਿਤੀ 31 ਅਗਸਤ 2024 ਤੱਕ ਵਧਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਜਾਰੀ ਰੱਖਣ ਦੀਆਂ ਤਰੀਕਾਂ ਵੀ ਵਧਾ ਦਿੱਤੀਆਂ ਗਈਆਂ ਹਨ। ਹੁਣ ਵਿਦਿਆਰਥੀ ਬਿਨਾਂ ਲੇਟ ਫੀਸ ਦੇ 26 ਜੂਨ ਤੋਂ 16 ਸਤੰਬਰ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ 17 ਸਤੰਬਰ ਤੋਂ 26 ਸਤੰਬਰ ਤੱਕ 500 ਰੁਪਏ ਲੇਟ ਫੀਸ ਨਾਲ ਅਤੇ 27 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਲੇਟ ਫੀਸ ਨਾਲ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

ਜਦੋਂ ਕਿ ਜਿਹੜੇ ਸਕੂਲ ਪਹਿਲਾਂ ਹੀ ਚਲਾਨ ਜਨਰੇਟ ਕਰ ਚੁੱਕੇ ਹਨ, ਉਨ੍ਹਾਂ ਲਈ ਵੈਧ ਮਿਤੀ ਤੱਕ ਚਲਾਨ ਬੈਂਕ ਵਿੱਚ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਸਕੂਲਾਂ ਨੂੰ ਚਲਾਨ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਚਲਾਨ ਦੀ ਵੈਧਤਾ ਦੀ ਮਿਤੀ ਖਤਮ ਹੋਣ ਤੋਂ ਬਾਅਦ ਹੀ ਇੱਕ ਨਿਰਧਾਰਤ ਅਨੁਸੂਚੀ ਦੇ ਅਨੁਸਾਰ ਇੱਕ ਨਵਾਂ ਚਲਾਨ ਦੁਬਾਰਾ ਤਿਆਰ ਕੀਤਾ ਜਾ ਸਕਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ ਹੈ, ਉਨ੍ਹਾਂ ਵਿੱਚੋਂ ਜੇਕਰ ਕੋਈ ਵਿਦਿਆਰਥੀ ਆਪਣਾ ਸਕੂਲ ਛੱਡ ਕੇ ਕਿਸੇ ਹੋਰ ਸਕੂਲ ਵਿੱਚ ਦਾਖ਼ਲਾ ਲੈਣਾ ਚਾਹੁੰਦਾ ਹੈ ਤਾਂ ਉਸ ਲਈ ਸਕੂਲ ਵਿੱਚੋਂ ਮਾਈਗ੍ਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ।

Facebook Comments

Trending