ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਦਫਤਰ ਵੱਲੋਂ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਵਿਦਿਆਰਥੀ ਭਵਨ ਵਿਖੇ ਕਰਵਾਇਆ ਗਿਆ| ਇਸ ਸੈਮੀਨਾਰ ਚ’ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀ ਸ਼ਾਮਿਲ ਹੋਏ|
ਡਾ ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਵਿਦਿਆਰਥੀ ਭਲਾਈ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸ਼ਹੀਦੀ ਪੰਦਰਵਾੜਾ ਨੂੰ ਧਿਆਨ ਚ’ ਰੱਖਦੇ ਹੋਏ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਬਾਰੇ ਸੈਮੀਨਾਰ ਕਰਵਾਏ ਜਾਣੇ ਸਨ|
ਡਾ ਬੁੱਟਰ ਨੇ ਦੱਸਿਆ ਕਿ ਇਸੇ ਸਬੰਧ ਚ’ ਉੱਘੇ ਸਿੱਖ ਵਿਦਵਾਨ ਡਾ ਚਰਨਕਮਲ ਸਿੰਘ ਨੇ ਇਸ ਸੈਮੀਨਾਰ ਦੌਰਾਨ ਪੀ.ਏ.ਯੂ. ਦੇ ਵਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਜੀ ਦੀ ਜੀਵਨੀ ਅਤੇ ਦਿੱਤੀਆਂ ਕੁਰਬਾਨੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ| ਡਾ. ਜਸਵਿੰਦਰ ਕੌਰ ਬਰਾੜ, ਕੋਆਰਡੀਨੇਟਰ ਸੱਭਿਆਚਾਰਕ ਗਤੀਵਿਧੀਆਂ ਨੇ ਡਾ ਚਰਨਕਮਲ ਸਿੰਘ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ|