ਲੁਧਿਆਣਾ : ਕਿਸਾਨਾਂ ਨੂੰ ਮਾਰਕੀਟ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਦੇ ਮੰਤਵ ਨਾਲ ਸਮਾਜਿਕ ਅਤੇ ਪਰਿਵਰਤਨਸ਼ੀਲ ਪੇਂਡੂ ਆਰਥਿਕ ਉੱਦਮ ਦੀ ਪਹਿਲਕਦਮੀ ਤਹਿਤ ਐਚ.ਡੀ.ਐਫ.ਸੀ. ਪਰਿਵਰਤਨ ਅਤੇ ਜੀ ਟੀ ਭਾਰਤ ਐਲ ਐਲ ਪੀ ਵਲੋਂ ਖਰੀਦਦਾਰ-ਵਿਕਰੇਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜੀ.ਟੀ. ਟੀਮ ਦੇ ਅਧਿਕਾਰੀਆਂ ਦੇ ਨਾਲ ਨਾਬਾਰਡ ਦੇ ਏ.ਜੀ.ਐਮ. ਦਵਿੰਦਰ ਕੁਮਾਰ ਨੇ ਦੱਸਿਆ ਕਿ ਕਿਸਾਨ ਵੀਰਾਂ ਨੂੰ ਲਾਹਾ ਪਹੁੰਚਾਉਣ ਦੇ ਮੰਤਵ ਨਾਲ ਵਿਚੋਲਿਆਂ ਨੂੰ ਪਾਸੇ ਕਰਦਿਆਂ ਕਿਸਾਨਾਂ-ਖਰੀਦਦਾਰਾਂ ਵਿਚਕਾਰ ਸਿੱਧਾ ਸਬੰਧ ਸਥਾਪਿਤ ਕਰਨ ਤੇ ਵਿਚਾਰ ਵਟਾਂਦਰੇ ਕੀਤਾ ਗਿਆ ।
ਗਰਾਂਟ ਥਾਰਨਟਨ ਭਾਰਤ ਦੇ ਮੈਨੇਜਰ ਸ੍ਰੀ ਮਨਪ੍ਰੀਤ ਸਿੰਘ ਅਤੇ ਕੁੰਦਨ ਕੁਮਾਰ ਵਲੋਂ ਨਿੱਘਾ ਸਵਾਗਤ ਕਰਦਿਆਂ ਫਰਮ ਦੇ ਮਿਸ਼ਨ ਬਾਰੇ ਚਾਨਣਾ ਪਾਇਆ ਗਿਆ। ਨਾਬਾਰਡ ਦੇ ਸਹਾਇਕ ਜਨਰਲ ਮੈਨੇਜਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਖਰੀਦਦਾਰ-ਵਿਕਰੇਤਾ ਮੀਟਿੰਗ ਦਾ ਆਯੋਜਨ ਕਿਸਾਨਾਂ ਨੂੰ ਮਾਰਕੀਟ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਦੇ ਮੁੱਖ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਹ ਇਵੈਂਟ ਖੇਤੀਬਾੜੀ ਉਦਯੋਗ ਦੇ ਪ੍ਰਮੁੱਖ ਨੁਮਾਇੰਦਿਆਂ ਨੂੰ, ਜਨਤਕ ਅਤੇ ਨਿੱਜੀ ਦੋਵਾਂ ਖੇਤਰਾਂ ਤੋਂ, ਸਹਿਯੋਗ ਦੇ ਮੌਕਿਆਂ ਦੀ ਖੋਜ ਕਰਨ ਲਈ ਸਮਰਪਿਤ ਹੈ ਜੋ ਵਿਕਾਸ ਨੂੰ ਉਤਪੰਨ ਕਰ ਸਕਦੇ ਹਨ।