ਅਪਰਾਧ
STF ਨੂੰ ਮਿਲੀ ਸਫਲਤਾ, 10 ਕਰੋੜ ਦੀ ਹੈ/ਰੋਇਨ ਸਮੇਤ 2 ਤਸ.ਕਰ ਗ੍ਰਿਫ/ਤਾਰ
Published
1 year agoon
By
Lovepreet
ਲੁਧਿਆਣਾ: ਐਸ.ਟੀ.ਐਫ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੀ ਟੀਮ ਨੇ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਐਸਟੀਐਫ ਇੰਚਾਰਜ ਹਰਬੰਸ ਸਿੰਘ ਰਹੀਲ ਨੇ ਦੱਸਿਆ ਕਿ ਪੁਲੀਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਦੋ ਵਿਅਕਤੀ ਹੈਰੋਇਨ ਦੀ ਵੱਡੀ ਖੇਪ ਲੈ ਕੇ ਦਰੇਸੀ ਥਾਣੇ ਦੇ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਲਈ ਆ ਰਹੇ ਹਨ, ਜਿਸ ’ਤੇ ਐਸਟੀਐਫ ਚੌਕਸ ਹੋ ਗਈ। ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ਿਵਪੁਰੀ ਸ਼ਮਸ਼ਾਨਘਾਟ ਨੇੜੇ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਦੋਂ ਪੁਲੀਸ ਟੀਮ ਨੇ ਐਕਟਿਵਾ ਦੀ ਤਲਾਸ਼ੀ ਲਈ ਤਾਂ ਟਰੰਕ ’ਚੋਂ 1 ਕਿਲੋ 950 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਪਛਾਣ ਕਪਿਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮੁਹੱਲਾ ਸ਼ਿਵਪੁਰੀ ਨੇੜੇ ਮੱਛੀ ਮੰਡੀ ਅਤੇ ਵਰੁਣ ਕੁਮਾਰ ਵੀਨੂੰ ਪੁੱਤਰ ਅਸ਼ੋਕ ਕੁਮਾਰ ਵਾਸੀ ਜੋਧੇਵਾਲ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਪੁਲੀਸ ਥਾਣਾ ਐਸ.ਟੀ.ਐਫ. ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਸ.ਟੀ.ਐਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਦੋਵੇਂ ਨਸ਼ਾ ਤਸਕਰ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਵੇਚ ਰਹੇ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਹੈਰੋਇਨ ਦੀ ਖੇਪ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਇੱਕ ਨਸ਼ਾ ਤਸਕਰ ਕੋਲੋਂ ਥੋਕ ਰੇਟ ‘ਤੇ ਖਰੀਦੀ ਸੀ, ਜਿਸ ਨੂੰ ਉਹ ਗਾਹਕਾਂ ਨੂੰ ਸਪਲਾਈ ਕਰਨ ਜਾ ਰਹੇ ਸਨ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਗਾਹਕਾਂ ਅਤੇ ਸਪਲਾਇਰਾਂ ਤੋਂ ਪੁੱਛਗਿੱਛ ਕੀਤੀ ਜਾ ਸਕੇ।
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਪਿਲ ਕੁਮਾਰ ਥੋਕ ਵਿੱਚ ਕੱਪੜੇ ਵੇਚਣ ਦਾ ਕੰਮ ਕਰਦਾ ਹੈ, ਜੋ ਹਿਮਾਚਲ ਜਾ ਕੇ ਉਥੇ ਕੰਮ ਕਰਦਾ ਹੈ, ਜਦਕਿ ਮੁਲਜ਼ਮ ਵਰੁਣ ਕੁਮਾਰ ਲੁਧਿਆਣਾ ਵਿੱਚ ਉਬੇਰ ਐਕਟਿਵਾ ਚਲਾਉਣ ਦਾ ਕੰਮ ਕਰਦਾ ਹੈ, ਜਿਸ ਦੀ ਐਕਟਿਵਾ ਉਬੇਰ ਕੰਪਨੀ ਵਿੱਚ ਰਜਿਸਟਰਡ ਹੈ। ਕਿਹੜੀ ਜਾਇਦਾਦ ਬਣਾਈ ਗਈ ਹੈ, ਉਸ ਦਾ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।
You may like
-
ਪੰਜਾਬ ਦੇ ਸ਼ਹਿਰਾਂ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਇਰ ਗ੍ਰਿਫ਼ਤਾਰ, ਐਮਪੀ ਨਾਲ ਸਬੰਧ
-
ਮਨੋਰੰਜਨ ਕਾਲੀਆ ਦੇ ਘਰ ਧ. ਮਾਕੇ ਦੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫ਼ਤਾਰ, ਯੂਪੀ ਨਾਲ ਸਬੰਧ
-
ਕੈਦੀ ਨੂੰ ਮਿਲਣ ਆਏ ਇੱਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ , ਮਾਮਲਾ ਤੁਹਾਨੂੰ ਕਰ ਦੇਵੇਗਾ ਹੈਰਾਨ
-
ਹੈ/ਰੋਇਨ ਸਮੇਤ ਔਰਤ ਕਾਬੂ, ਮਾਮਲਾ ਦਰਜ
-
ਫੈਕਟਰੀਆਂ ‘ਚੋਂ ਕੱਪੜੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 21 ਥਾਂਨ ਬਰਾਮਦ, 1 ਦੋਸ਼ੀ ਗ੍ਰਿਫਤਾਰ
-
ਡੌਂਕੀ ਰਾਹੀਂ ਅਮਰੀਕਾ ਭੇਜਣ ਵਾਲਾ ਟਰੈਵਲ ਏਜੰਟ ਗ੍ਰਿਫਤਾਰ, ਹੋਣਗੇ ਵੱਡੇ ਖੁਲਾਸੇ