Connect with us

ਪੰਜਾਬ ਨਿਊਜ਼

ਪੰਜਾਬ ‘ਚ ਤੂਫਾਨ ਅਤੇ ਭਾਰੀ ਬਾਰਿਸ਼ ਦਾ ਅਲਰਟ, ਜਾਣੋ ਕਦੋਂ ਅਤੇ ਕਿਵੇਂ ਰਹੇਗੀ ਸਥਿਤੀ

Published

on

ਲੁਧਿਆਣਾ : ਪੰਜਾਬ ਅਤੇ ਹਰਿਆਣਾ ‘ਚ ਤਾਪਮਾਨ ਕ੍ਰਮਵਾਰ 43-44 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਲੋਕ ਗਰਮੀ ਦੇ ਕਹਿਰ ਕਾਰਨ ਘਰਾਂ ‘ਚ ਲੁਕਣ ਲਈ ਮਜਬੂਰ ਹੋ ਗਏ ਹਨ। ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਵਾਲਾ ਹੈ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ 10 ਤੋਂ 13 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੂਫਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੀਰਵਾਰ ਦੇਰ ਰਾਤ ਹਿਮਾਚਲ ਦੀ ਮੰਡੀ ਸਮੇਤ ਆਸ-ਪਾਸ ਦੇ ਕਈ ਇਲਾਕਿਆਂ ‘ਚ ਮੀਂਹ ਪਿਆ। ਇਸੇ ਤਰ੍ਹਾਂ ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਵੀ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਪੰਜਾਬ ਅਤੇ ਹਰਿਆਣਾ ਦੇ ਹਾਲਾਤ ਵਿਗੜ ਚੁੱਕੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਮਈ ਦੇ ਅੱਧ ਵਿੱਚ ਤਾਪਮਾਨ 43-44 ਡਿਗਰੀ ਤੱਕ ਪਹੁੰਚਣਾ ਸਖ਼ਤ ਗਰਮੀ ਦਾ ਸੰਕੇਤ ਦੇ ਰਿਹਾ ਹੈ। ਇਸ ਕਾਰਨ ਇਸ ਵਾਰ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।

Facebook Comments

Trending