ਪੰਜਾਬ ਨਿਊਜ਼
ਸਿੱਖਿਆ ਵਿਭਾਗ ਦੀ ਸਖ਼ਤ ਕਾਰਵਾਈ, 10 ਸਕੂਲਾਂ ਦੇ ਪ੍ਰਿੰਸੀਪਲ, ਮੁਖੀ ਤੇ ਇੰਚਾਰਜ ਮੁਅੱਤਲ
Published
7 months agoon
By
Lovepreetਚੰਡੀਗੜ੍ਹ: ਜਾਂਚ ਰਿਪੋਰਟ ਤੋਂ ਬਾਅਦ ਸਿੱਖਿਆ ਵਿਭਾਗ ਨੇ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਜਲਦੀ ਹੀ ਸਾਰਿਆਂ ਨੂੰ ਚਾਰਜਸ਼ੀਟ ਕਰਨ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀ ਭਰਤੀ ਵਿੱਚ ਬੇਨਿਯਮੀਆਂ ਅਤੇ ਡਿਊਟੀ ਵਿੱਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਮੁਅੱਤਲ ਕੀਤੇ ਪ੍ਰਿੰਸੀਪਲਾਂ ਵਿੱਚੋਂ ਇੱਕ ਪੰਜਾਬ ਤੋਂ ਡੈਪੂਟੇਸ਼ਨ ’ਤੇ ਆਇਆ ਹੈ। ਵਿਭਾਗ ਨੇ ਉਸ ਨੂੰ ਮੁਅੱਤਲ ਕਰਕੇ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਪ੍ਰਿੰਸੀਪਲ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਨਿਯੁਕਤੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਸਬੰਧੀ ਰਿਪੋਰਟ ਭੇਜੇਗਾ, ਤਾਂ ਜੋ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕੇ।
ਪਹਿਲੀ ਮਈ ਨੂੰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਾਂਚ ਲਈ 4 ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਵਿੱਚ ਡਿਪਟੀ ਡਾਇਰੈਕਟਰ-1 ਸੁਨੀਲ ਬੇਦੀ, ਡਿਪਟੀ ਡਾਇਰੈਕਟਰ-2 ਰਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਿੰਦੂ ਅਰੋੜਾ ਅਤੇ ਡੀਸੀਐਫ-1 ਨੀਲਮ ਖੰਨਾ ਸ਼ਾਮਲ ਸਨ। ਕਮੇਟੀ ਨੇ ਸਾਰੀਆਂ ਧਿਰਾਂ ਨੂੰ ਸੁਣਨ ਅਤੇ ਦਸਤਾਵੇਜ਼ਾਂ ਦੀ ਘੋਖ ਕਰਨ ਤੋਂ ਬਾਅਦ ਰਿਪੋਰਟ ਤਿਆਰ ਕੀਤੀ। ਜਾਂਚ ਕਮੇਟੀ ਨੇ 10 ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਦੇ ਵਿਚਾਰ ਵੀ ਸੁਣੇ। ਨੇ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ।
You may like
-
ਗਿਆਸਪੁਰਾ ਫਰਜ਼ੀ ਵਿਦਿਆਰਥੀ ਮਾਮਲੇ ‘ਚ ਬਰਖਾਸਤ ਮੁੱਖ ਅਧਿਆਪਕ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ
-
Gold Price Today: ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਰੇਟ
-
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦਾ ਬੇ. ਰਹਿਮੀ ਨਾਲ ਕ. ਤਲ, ਫੈਲੀ ਸਨਸਨੀ
-
ਪੰਜਾਬ ‘ਚ ਵੱਡਾ ਧ. ਮਾਕਾ! ਕੰਬਿਆ ਸਾਰਾ ਇਲਾਕਾ
-
ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਵੱਡਾ ਹਾ. ਦਸਾ, ਸਕੂਲੀ ਬੱਸ ਸੜਕ ਦੇ ਵਿਚਕਾਰ ਪਲਟੀ
-
ਭਾਰਤ-ਪਾਕਿ ਸਰਹੱਦ ਨੇੜੇ ਦੇਖਿਆ ਗਿਆ ਡਰੋਨ, ਬੀਐਸਐਫ ਨੇ ਕੀਤੀ ਫਾਇਰਿੰਗ ਪਰਤਿਆ ਵਾਪਸ