Connect with us

ਪੰਜਾਬ ਨਿਊਜ਼

ਪੰਜਾਬ ਸਿੱਖਿਆ ਵਿਭਾਗ ਦੀ ਸਖ਼ਤ ਕਾਰਵਾਈ, ਇਸ ਵੱਡੇ ਅਧਿਕਾਰੀ ਨੂੰ ਕੀਤਾ ਮੁਅੱਤਲ

Published

on

ਲੁਧਿਆਣਾ: ਪੰਜਾਬ ਸਿੱਖਿਆ ਵਿਭਾਗ ਦੀ ਤਰਫੋਂ ਪੰਕਜ ਅੰਗੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸ.ਸੀ.) ਫ਼ਾਜ਼ਿਲਕਾ, ਪੀ.ਈ.ਐਸ. ਗਰੁੱਪ-ਏ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4 (1) ਦੇ ਅਨੁਸਾਰ ਡਿਊਟੀ ਵਿੱਚ ਅਣਗਹਿਲੀ ਲਈ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਮੁਅੱਤਲੀ ਦੌਰਾਨ ਉਹ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ, ਹੈੱਡ ਕੁਆਟਰ ਆਫਿਸ ਵਜੋਂ ਤਾਇਨਾਤ ਹਨ। ਮੁਅੱਤਲੀ ਦੌਰਾਨ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Facebook Comments

Trending