Connect with us

ਪੰਜਾਬ ਨਿਊਜ਼

ਪ੍ਰਾਈਵੇਟ ਸਕੂਲਾਂ ਵੱਲੋਂ ਮਚਾਈ ਲੁੱਟ ਖ਼ਿਲਾਫ਼ ਜਲਦ ਹੋਵੇਗਾ ਸਖ਼ਤ ਐਕਸ਼ਨ-ਬੈਂਸ

Published

on

Strict action will be taken soon against looting by private schools

ਲੁਧਿਆਣਾ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮੁੱਢਲੀ ਕੋਸ਼ਿਸ਼ ਹੈ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਚ ਪੜ੍ਹ ਰਹੇ ਬੱਚਿਆਂ ਨੂੰ ਵਧੀਆ ਪੜ੍ਹਾਈ ਦੇ ਨਾਲ-ਨਾਲ ਸਕੂਲਾਂ ਅਤੇ ਹੋਰ ਡਿਪਾਰਟਮੈਂਟਾਂ ‘ਚ ਮਿਹਨਤੀ ਸਟਾਫ ਉਪਲਬਧ ਕਰਵਾਇਆ ਜਾਵੇ।

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਹਰ ਇੱਕ ਸਹੂਲਤ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਚਾਈ ਹੋਈ ਲੁੱਟ ਖ਼ਿਲਾਫ਼ ਵੀ ਜਲਦ ਤੋਂ ਜਲਦ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਦੀ ਲੁੱਟ ਜਿਵੇਂ ਕਿ ਫੀਸਾਂ, ਕਿਤਾਬਾਂ ਅਤੇ ਵਰਦੀ ਦੀ ਮਹਿੰਗਾਈ ਦਾ ਮਾਮਲਾ ਬੱਚਿਆਂ ਦੇ ਮਾਪਿਆਂ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ‘ਤੇ ਜਲਦ ਹੀ ਸਖ਼ਤ ਐਕਸ਼ਨ ਲਿਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਇਨ੍ਹਾਂ ਉੱਚਾ ਪਹੁੰਚਾ ਦੇਵੇਗੀ ਕਿ ਸੂਬੇ ਦੇ ਸਨਅਤਕਾਰ ਅਤੇ ਹੋਰ ਵੱਡੇ ਤੇ ਛੋਟੇ ਸਰਕਾਰੀ ਅਫਸਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਲਈ ਮਜਬੂਰ ਹੋ ਜਾਣਗੇ। ਉਹਨਾਂ ਕਿਹਾ ਕਿ ਆਉਣ ਵਾਲਾ ਸਮਾਂ ਅਜਿਹਾ ਹੋਵੇਗਾ ਕਿ ਹਰ ਇੱਕ ਸੂਬਾ ਵਾਸੀ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹਾਉਣ ਦਾ ਇੱਛੁਕ ਹੋਵੇਗਾ।

Facebook Comments

Trending