Connect with us

ਪੰਜਾਬ ਨਿਊਜ਼

ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਖ਼ਤ ਨਿਯਮ, ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Published

on

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਪਲੇ ਵੇਅ ਸਕੂਲਾਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਲਗਾਏ ਜਾਣ |ਉਨ੍ਹਾਂ ਅੱਗੇ ਕਿਹਾ ਕਿ ਪਲੇ ਵੇਅ ਪ੍ਰਬੰਧਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਕੂਲ ਦੀ ਹੱਦ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ ਅਤੇ ਸਕੂਲ ਵਿੱਚ ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਦਾ ਪ੍ਰਬੰਧ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਲੇ ਵੇਅ ਸਕੂਲਾਂ ਵਿੱਚ ਇੱਕ ਅਧਿਆਪਕ ਨੂੰ ਸਿਰਫ਼ 20 ਬੱਚਿਆਂ ਨੂੰ ਪੜ੍ਹਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਰਜਿਸਟਰਡ ਪਲੇ ਵੇਅ ਸਕੂਲ ਵਿੱਚ ਹੀ ਭੇਜਣ। ਉਨ੍ਹਾਂ ਇਹ ਵੀ ਕਿਹਾ ਕਿ ਛੋਟੇ ਬੱਚਿਆਂ ਨੂੰ ਥੱਪੜ ਮਾਰਨਾ ਜਾਂ ਝਿੜਕਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਛੁੱਟੀ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹੇਗੀ।ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ ‘ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫੈਸਲਾ ਬੱਚਿਆਂ ਨੂੰ ਠੰਡ ਦੇ ਵਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੇ ਦਿਨਾਂ ਵਿੱਚ ਆਰਾਮ ਦੇਣ ਦੇ ਉਦੇਸ਼ ਨਾਲ ਲਿਆ ਹੈ।

Facebook Comments

Trending