ਪੰਜਾਬ ਨਿਊਜ਼
ਸਿਹਤ ਵਿਭਾਗ ਦੀ ਸਖ਼ਤੀ, 2 ਮੈਡੀਕਲ ਸਟੋਰ ਕੀਤੇ ਬੰਦ
Published
9 months agoon
By
Lovepreet
ਅੰਮ੍ਰਿਤਸਰ: ਸਿਹਤ ਵਿਭਾਗ ਦੀ ਡਰੱਗ ਵਿੰਗ ਦੀ ਟੀਮ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ, ਜਿਸ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਦੋ ਮੈਡੀਕਲ ਸਟੋਰ ਬੰਦ ਕਰ ਦਿੱਤੇ ਗਏ। ਡਰੱਗ ਇੰਸਪੈਕਟਰ ਸੁਖਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦਿਹਾਤੀ ਖੇਤਰ ਦੇ ਕਈ ਮੈਡੀਕਲ ਸਟੋਰਾਂ ‘ਤੇ ਅਚਨਚੇਤ ਛਾਪੇਮਾਰੀ ਕੀਤੀ। ਇਸ ਦੌਰਾਨ ਨਿਯਮਾਂ ਦੇ ਉਲਟ ਚੱਲ ਰਹੇ ਦੋ ਮੈਡੀਕਲ ਸਟੋਰਾਂ ਨੂੰ ਮੌਕੇ ‘ਤੇ ਹੀ ਬੰਦ ਕਰ ਦਿੱਤਾ ਗਿਆ ਅਤੇ ਵੱਖ-ਵੱਖ ਦਵਾਈਆਂ ਨੂੰ ਸੀਲ ਕਰ ਦਿੱਤਾ ਗਿਆ। ਇਸ ਮੌਕੇ ਪੁਲਿਸ ਪਾਰਟੀ ਵੀ ਮੌਜੂਦ ਸੀ।
ਡਰੱਗ ਇੰਸਪੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਮਜੀਠਾ ਖੇਤਰ ਦੇ ਪਿੰਡ ਜੇਜੇਆਣੀ ਵਿੱਚ ਇੱਕ ਦਵਾਈ ਦੀ ਦੁਕਾਨ ‘ਤੇ ਚੈਕਿੰਗ ਕੀਤੀ ਗਈ, ਜਿਸ ਦੇ ਮਾਲਕ ਕੋਲ ਨਾ ਤਾਂ ਲਾਇਸੈਂਸ ਸੀ ਅਤੇ ਨਾ ਹੀ ਕੋਈ ਫਾਰਮਾਸਿਸਟ ਮੌਜੂਦ ਸੀ, ਜਿਸ ਕਾਰਨ ਦੁਕਾਨ ਨੂੰ ਬੰਦ ਕਰਕੇ 19 ਕਿਸਮ ਦੀਆਂ ਦਵਾਈਆਂ ਨੂੰ ਸੀਲ ਕਰ ਦਿੱਤਾ ਗਿਆ।
ਇਸੇ ਤਰ੍ਹਾਂ ਥਰੀਏਵਾਲ ਵਿੱਚ ਇੱਕ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਗਈ ਤਾਂ ਉੱਥੇ ਵੀ ਇੱਕ ਫਾਰਮਾਸਿਸਟ ਮੌਜੂਦ ਨਹੀਂ ਸੀ ਅਤੇ ਕੁਝ ਮਿਆਦ ਪੁੱਗ ਚੁੱਕੀਆਂ ਦਵਾਈਆਂ ਵੀ ਬਰਾਮਦ ਹੋਈਆਂ। ਉਕਤ ਮੈਡੀਕਲ ਸਟੋਰ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ, ਜਿਸ ਤੋਂ ਬਾਅਦ ਜਦੋਂ ਐਕਟ ਦੀ ਉਲੰਘਣਾ ਪਾਈ ਗਈ ਤਾਂ ਸਬੰਧਿਤ ਸਟੋਰ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ |
ਡਰੱਗ ਇੰਸਪੈਕਟਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਡਰੱਗ ਵਿੰਗ ਇਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਮੈਡੀਕਲ ਸਟੋਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਖਰੀਦ-ਵੇਚ ਦਾ ਪੂਰਾ ਰਿਕਾਰਡ ਰੱਖਣ। ਇਸ ਤੋਂ ਇਲਾਵਾ ਮੈਡੀਕਲ ਸਟੋਰ ‘ਤੇ ਫਾਰਮਾਸਿਸਟ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਸ਼ਡਿਊਲ ਰਜਿਸਟਰ ਵੀ ਪੂਰੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਚਨਚੇਤ ਨਿਰੀਖਣ ਜਾਰੀ ਰਹੇਗਾ। ਇਸ ਮੌਕੇ ਨਰੇਸ਼ ਕੁਮਾਰ ਵੀ ਹਾਜ਼ਰ ਸਨ।
ਜ਼ੋਨਲ ਲਾਇਸੈਂਸ ਅਥਾਰਟੀ ਆਫ਼ ਡਰੱਗ ਵਿੰਗ ਦੇ ਪ੍ਰਧਾਨ ਕਰਨ ਸਚਦੇਵਾ ਨੇ ਦੱਸਿਆ ਕਿ ਇਸ ਐਕਟ ਸਬੰਧੀ ਮੈਡੀਕਲ ਸਟੋਰ ਮਾਲਕਾਂ ਨੂੰ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ ਨਿਯਮਾਂ ਦੀ ਉਲੰਘਣਾ ਜਾਂ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਡਰੱਗ ਵਿੰਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਸਬੰਧਤ ਸੰਸਥਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਕਰਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਨਸ਼ੀਲੇ ਪਦਾਰਥ ਵੇਚਦਾ ਹੈ ਤਾਂ ਉਹ ਵਿਭਾਗ ਨੂੰ ਸੂਚਿਤ ਕਰਨ। ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ।
You may like
-
ਪੰਜਾਬ ‘ਚ ਵਧੀ ਸਖਤੀ, ਇਨ੍ਹਾਂ ਡਰਾਈਵਰਾਂ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ
-
ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਸਮੇਤ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗਾ ਵੱਡਾ ਲਾਭ, ਪੜ੍ਹੋ…
-
ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ SAS ਨਗਰ ਲਈ ਬਜਟ ‘ਚ ਵੱਡਾ ਐਲਾਨ, ਮਿਲੇਗਾ ਲਾਭ
-
ਪੰਜਾਬ ਵਿੱਚ ਇੱਕ ਹੋਰ En.counter, ਪੁਲਿਸ ਅਤੇ ਗੈਂ/ਗਸਟਰਾਂ ਵਿਚਕਾਰ ਹੋਈ ਕਰਾਸ ਫਾ/ਇਰਿੰਗ
-
ਪੰਜਾਬ ਵਿੱਚ ਇਨ੍ਹਾਂ ਤਰੀਕਾਂ ਨੂੰ ਛੁੱਟੀਆਂ ਦਾ ਐਲਾਨ, ਸਕੂਲ ਅਤੇ ਦਫ਼ਤਰ ਰਹਿਣਗੇ ਬੰਦ
-
ਹੋਲੀ ਤੋਂ ਬਾਅਦ ਪੰਜਾਬ ‘ਚ ਆਈਆਂ 3 ਛੁੱਟੀਆਂ ! ਇਹਨਾਂ ਤਾਰੀਕਾਂ ਨੂੰ ਸਕੂਲ ਰਹਿਣਗੇ ਬੰਦ…