ਲੁਧਿਆਣਾ : ਕੁੱਝ ਦਿਨ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਆਫ਼ਲਾਈਨ ਪ੍ਰੀਖਿਆਵਾਂ ਲਏ ਜਾਣ ਦੇ ਫ਼ੈਸਲੇ ਵਿਰੁੱਧ ਪੀਏਯੂ ਦੇ ਸੈਂਕੜੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੀਏਯੂ ਦੇ ਅਧਿਕਾਰੀਆਂ ਖਿਲਾਫ ਮੋਰਚਾ ਖੋਲ੍ਹਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਉਨ੍ਹਾਂ ਮੰਗ ਕੀਤੀ ਕਿ ਆਫਲਾਈਨ ਪ੍ਰੀਖਿਆਵਾਂ ਲੈਣ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਆਨਲਾਈਨ ਪ੍ਰੀਖਿਆਵਾਂ ਲੈਣ ਦਾ ਐਲਾਨ ਕੀਤਾ ਜਾਵੇ। ਬੀਐੱਸਸੀ,ਐੱਮਐੱਸਸੀ ਅਤੇ ਪੀਐੱਚਡੀ ਵਿਦਿਆਰਥੀਆਂ ਨੇ ਦੱਸਿਆ ਕਿ 13 ਫਰਵਰੀ ਨੂੰ ਪ੍ਰੀਖਿਆਵਾਂ ਲੈਣ ਸਬੰਧੀ ਡੇਟਸ਼ੀਟ ਜਾਰੀ ਕਰਕੇ ਕਿਹਾ ਗਿਆ ਕਿ 17 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਇੰਨੀ ਜਲਦੀ ਦਿੱਤੇ ਗਏ ਨੋਟਿਸ ਤੇ ਆਈਸੀਏਆਰ ਵਿਦਿਆਰਥੀ ਨਹੀਂ ਆ ਸਕਦੇ ਕਿਉਂਕਿ ਜ਼ਿਆਦਾਤਰ ਆਈਸੀਏਆਰ ਵਿਦਿਆਰਥੀ ਦੂਸਰੇ ਰਾਜਾਂ ਨਾਲ ਸਬੰਧ ਰੱਖਦੇ ਹਨ।