Connect with us

ਪੰਜਾਬੀ

ਪੰਜਾਬ ’ਚ ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੀਂਹ ਬਾਰੇ ਕੀ ਹੈ ਮੌਸਮ ਵਿਭਾਗ ਦਾ ਅਨੁਮਾਨ

Published

on

Strong winds will prevail in Punjab, know what is the prediction of the Meteorological Department about the rain

ਲੁਧਿਆਣਾ : ਪੰਜਾਬ ’ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 20 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ ਮੌਸਮ ਖ਼ੁਸ਼ਕ ਰਹੇਗਾ ਅਤੇ ਮੀਂਹ ਦੀ ਸੰਭਾਵਨਾ ਨਹੀਂ ਹੈ।

ਮੰਗਲਵਾਰ ਨੂੰ ਬਠਿੰਡਾ ’ਚ ਰਾਤ ਦਾ ਤਾਪਮਾਨ ਡਿੱਗ ਕੇ 5 ਡਿਗਰੀ ਸੈਲਸੀਅਸ ਤੱਕ ਆ ਗਿਆ ਜਦਕਿ ਅੰਮ੍ਰਿਤਸਰ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ’ਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਆ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 9.6 ਡਿਗਰੀ, ਰੋਪੜ ’ਚ 10.3 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ’ਚ 10.2 ਤੇ ਚੰਡੀਗੜ੍ਹ ’ਚ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Facebook Comments

Trending