ਲੁਧਿਆਣਾ : ਭਾਰਤ ਵਿੱਚ ਹਰ ਸਾਲ 14 ਸਤੰਬਰ ਨੂੰ ‘ਹਿੰਦੀ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਹਿੰਦੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਜ਼ਰੂਰਤ ਬਾਰੇ ਵੀ ਗੱਲ ਕਰਦਾ ਹੈ। ਇਸ ਦਿਨ ਨੂੰ ਮਨਾਉਣ ਲਈ ਦ੍ਰਿਸ਼ਟੀ ਡਾ ਆਰ ਸੀ ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਜਿੱਥੇ ਹਿੰਦੀ ਦਿਵਸ ਮਨਾਇਆ ਗਿਆ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾ ਰਾਹੀਂ ਇਸ ਦੀ ਮਹੱਤਤਾ ਨੂੰ ਦਰਸਾਇਆ। ਵਿਦਿਆਰਥੀਆਂ ਵਲੋਂ ਨਾਅਰੇ ਲਿਖੇ ਅਤੇ ‘ਨੁਕੜ ਨਾਟਕ’ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਹਿੰਦੀ ਭਾਸ਼ਾ ਨਾਲ ਸਬੰਧਤ ਕੁਇਜ਼ ਕੀਤਾ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਭਾਵਨਾ ਨਾਲ ਭਾਗ ਲਿਆ ਅਤੇ ਹਿੰਦੀ ਭਾਸ਼ਾ ਪ੍ਰਤੀ ਆਪਣੇ ਪਿਆਰ ਦਾ ਪ੍ਰਦਰਸ਼ਨ ਕੀਤਾ।