Connect with us

ਪੰਜਾਬੀ

ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਜੁਲਾਈ ਨੂੰ

Published

on

Sub-Registrar Ludhiana (East) Canteen Contract Bidding on 18th July

ਲੁਧਿਆਣਾ : ਐਸ.ਡੀ.ਐਮ. ਲੁਧਿਆਣਾ (ਪੂਰਬੀ) ਸ. ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ, 2022 ਤੋਂ 31 ਮਾਰਚ, 2023 ਤੱਕ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਜੁਲਾਈ, 2022 ਨੂੰ ਕਰਵਾਈ ਜਾ ਰਹੀ ਹੈ। ਐਸ.ਡੀ.ਐਮ. ਢਿੱਲੋਂ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 18 ਜੁਲਾਈ, 2022 ਦਿਨ ਸੋਮਵਾਰ ਸਵੇਰੇ 11 ਵਜੇ, ਦਫ਼ਤਰ ਤਹਿਸੀਲਦਾਰ ਲੁਧਿਆਣਾ ਪੂਰਬੀ ਵਿਖੇ ਕੀਤੀ ਜਾਵੇਗੀ।

ਉਨ੍ਹਾ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀ ਸਕਿਊਰਟੀ ਰਕਮ ਮੁਬਲਿਗ 50 ਹਜ਼ਾਰ ਰੁਪਏ (ਡਿਮਾਂਡ ਡਰਾਫਟ) ਜਾਂ ਆਰ.ਟੀ.ਜੀ.ਐਸ. ਰਾਹੀਂ 18 ਜੁਲਾਈ, 2022 ਸਵੇਰੇ 11 ਵਜੇ ਤੱਕ ਇਸ ਦਫ਼ਤਰ ਦੇ ਨਾਜ਼ਰ ਨੂੰ ਜਮ੍ਹਾਂ ਕਰਵਾ ਸਕਦੇ ਹਨ। ਬੋਲੀ ਦੀ ਸ਼ਰਤਾਂ ਦੀ ਲਿਖਤ ਰੂਪ ਵਿੱਚ ਸਹਿਮਤੀ ਦੇਣ ਉਪਰੰਤ ਹੀ ਠੇਕੇਦਾਰ ਬੋਲੀ ਵਿੱਚ ਭਾਗ ਲੈ ਸਕੇਗਾ।
ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ (ਪੂਰਬੀ) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Facebook Comments

Trending