Connect with us

ਪੰਜਾਬ ਨਿਊਜ਼

ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਲਈ ਅੱਜ ਤੋਂ ਸਮਰ ਕੈਂਪ ਸ਼ੁਰੂ

Published

on

Summer camp for students in government schools starts from today ​

ਲੁਧਿਆਣਾ : ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਅੱਜ ਯਾਨੀ 3 ਜੁਲਾਈ ਤੋਂ 15 ਜੁਲਾਈ, 2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿਚ ਸਮਰ ਕੈਂਪ ਲਗਾਏ ਜਾ ਰਹੇ ਹਨ।

ਇਨ੍ਹਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ। ਇਨ੍ਹਾਂ ਸਮਰ ਕੈਂਪਾਂ ਵਿਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ। ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰ੍ਹਾਂ ਪੜ੍ਹਾਈ ਹੋਵੇਗੀ।

Facebook Comments

Trending