Connect with us

ਖੇਤੀਬਾੜੀ

ਗਰਮ ਰੁੱਤ ਦੀਆਂ ਖੁੰਬਾਂ ਉਗਾਉਣ ਬਾਰੇ ਸਿਖਲਾਈ ਕੋਰਸ

Published

on

Summer mushroom growing training course

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਤਿੰਨ ਦਿਨਾਂ “ਗਰਮ ਰੁੱਤ ਦੀਆਂ ਖੁੰਬਾਂ ਉਗਾਉਣ” ਬਾਰੇ ਵਿਸ਼ੇਸ਼ ਸਿਖਲਾਈ ਕੋਰਸ ਲਗਾਇਆ ਗਿਆ । ਇਸ ਕੋਰਸ ਵਿਚ 34 ਸਿਖਿਆਰਥੀਆਂ ਨੇ ਭਾਗ ਲਿਆ।

ਸਕਿੱਲ ਡਿਵੈਲਪਮੈਂਟ ਦੇ ਐਸੋਸੀਏਟ ਡਾਇਰੈਟਕਰ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਤਿੰਨ ਦਿਨ ਦੀ ਟ੍ਰੇਨਿੰਗ ਵਿੱਚ ਸਿਖਿਆਰਥੀਆਂ ਨੂੰ ਖੁੰਬਾਂ ਉਗਾਉਣ ਤੋਂ ਲੈ ਕੇ ਪ੍ਰੋਸੈਸਿੰਗ ਤੱਕ ਸਿਖਲਾਈ ਦਿੱਤੀ ਗਈ । ਇਸ ਦੇ ਮੰਡੀਕਰਨ ਬਾਰੇ ਅਤੇ ਬੈਂਕ ਵੱਲੋਂ ਕਰਜ਼ਾ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ ਗਿਆ।

ਕੋਰਸ ਦੇ ਕੁਆਰਡੀਨੇਟਰ ਡਾ. ਰੁਪਿੰਦਰ ਕੌਰ ਨੇੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਖੁੰਬਾਂ ਦੀ ਖੇਤੀ ਕਰ ਰਹੇ ਹਨ ਜਿਸ ਤੋਂ ਉਹ ਚੰਗਾ ਮੁਨਾਫਾ ਕਮਾ ਰਹੇ ਹਨ ਕਿਉਂਕਿ ਇਹ ਧੰਦਾ ਘੱਟ ਪੈਸੇ ਨਾਲ ਅਤੇ ਇੱਕ ਛੋਟੇ ਜਿਹੇ ਕਮਰੇ ਤੋਂ ਸ਼ੁਰੂ ਕਰ ਸਕਦੇ ਹਾਂ ਅਤੇ ਚੰਗੇ ਪੈਸੇ ਕਮਾ ਸਕਦੇ ਹਾਂ

ਇਸ ਕੋਰਸ ਦੇ  ਕੋ-ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਖੇਤੀ ਆਮਦਨ ਵਧਾਉਣ ਲਈ ਸਹਾਇਕ ਧੰਦੇ ਸ਼ੁਰੂ ਕਰਨ ਬਾਰੇ ਉਤਸ਼ਾਹਿਤ ਕੀਤਾ।ਇਸ ਕੋਰਸ  ਦੇ ਤਕਨੀਕੀ ਮਾਹਿਰ ਡਾ. ਸ਼ਿਵਾਨੀ ਸ਼ਰਮਾ ਨੇ ਦੱਸਿਆ ਕਿ ਇਸ ਕੋਰਸ ਵਿਚ ਸਿਖਿਆਰਥੀਆਂ ਨੂੰ ਖੁੰਬਾਂ ਦਾ ਬੀਜ ਤਿਆਰ ਕਰਨਾ, ਗਰਮ ਰੁੱਤ ਦੀਆਂ ਖੁੰਬਾਂ ਜਿਵੇਂ ਕਿ ਪਰਾਲੀ ਵਾਲੀ ਖੁੰਬ, ਮਿਲਕੀ ਖੁੰਬ, ਸ਼ਿਟਾਕੀ ਖੁੰਬ ਅਤੇ ਬਟਨ ਖੁੰਬ ਉਗਾਉਣ ਬਾਰੇ ਅਤੇ ਖੁੰਬਾਂ ਦੀ ਖੁਰਾਕੀ ਮਹੱਤਤਾ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ।

 

Facebook Comments

Advertisement

Trending