Connect with us

ਪੰਜਾਬ ਨਿਊਜ਼

ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

Published

on

Supreme Court grants relief to Majithia, restrains arrest

ਚੰਡੀਗੜ੍ਹ :   ਡਰੱਗ ਮਾਮਲੇ ਵਿੱਚ ਫਸੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਜੀਠੀਆ ਦੇ ਵਕੀਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਤੱਕ ਰੋਕ ਲੱਗਾ ਦਿੱਤੀ ਹੈ।

ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਅਗਲੀ ਸੁਣਵਾਈ ਸੁਪਰੀਮ ਕੋਰਟ ’ਚ ਸੋਮਵਾਰ ਨੂੰ ਕੀਤੀ ਜਾਵੇਗੀ। ਮਜੀਠੀਆ ਇਸ ਦੌਰਾਨ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰ ਸਕਦੇ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਡਰੱਗ ਮਾਮਲੇ ਵਿੱਚ ਫਸੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਵਲੋਂ ਮਜੀਠੀਆ ਦੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਕਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ਨਾ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਸੀ। ਹੁਣ ਸੁਪਰੀਮ ਕੋਰਟ ਪੁੱਜੇ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ ਤੇ ਸੋਮਵਾਰ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।

Facebook Comments

Trending