ਲੁਧਿਆਣਾ : ਪੰਜਾਬ ਸਰਕਾਰ ਵਲੋਂ ਮਹਿਲਾ ਆਈ.ਏ.ਐਸ. ਅਧਿਕਾਰੀ ਸੁਰਭੀ ਮਲਿਕ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਤਾਇਨਾਤ ਕੀਤਾ ਹੈ। ਉਹ ਆਈ.ਏ.ਐਸ.ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀ ਥਾਂ ਲੈਣਗੇ। ਸ਼੍ਰੀ ਸ਼ਰਮਾ ਵਲੋਂ ਆਪਣੇ ਕਾਰਜਕਾਲ ਦੌਰਾਨ ਲੁਧਿਆਣਾ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਗਏ ਕੰਮ ਨੂੰ ਜ਼ਿਲ੍ਹੇ ਦੇ ਹਰ ਵਰਗ ਸਲਾਹ ਰਿਹਾ ਹੈ। ਸ਼੍ਰੀ ਸ਼ਰਮਾ ਨੇ ਹਰ ਮੁੱਦੇ ਨੂੰ ਬੜੇ ਹੀ ਸੁਚੱਜੇ ਤਰੀਕੇ ਨਾਲ ਹੱਲ ਕਰਕੇ ਵਧੀਆ ਪ੍ਰਸ਼ਾਸਨਿਕ ਅਧਿਕਾਰੀ ਹੋਣ ਦਾ ਵੀ ਸਬੂਤ ਦਿੱਤਾ।
ਸ਼੍ਰੀ ਸ਼ਰਮਾ ਵਲੋਂ ਕੋਰੋਨਾ ਕਾਲ ਦੌਰਾਨ ਤੇ ਵਿਧਾਨ ਸਭਾ ਚੋਣਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਨੂੰ ਲੁਧਿਆਣਾ ਵਾਸੀ ਹਮੇਸ਼ਾ ਯਾਦ ਰੱਖਣਗੇ। ਸ਼੍ਰੀਮਤੀ ਮਲਿਕ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਦੀ ਵਿਸ਼ੇਸ਼ ਸਕੱਤਰ ਦੇ ਨਾਲ-ਨਾਲ ਸੰਯੁਕਤ ਪ੍ਰਬੰਧਕ ਨਿਰਦੇਸ਼ਕ ਕਮ ਮੁੱਖ ਕਾਰਜਸਾਧਕ ਅਧਿਕਾਰੀ ਪੰਜਾਬ ਨਿਗਮ ਬੁਨਿਆਦੀ ਵਿਕਾਸ ਕੰਪਨੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ।