Connect with us

ਪੰਜਾਬ ਨਿਊਜ਼

ਭਾਰਤ-ਪਾਕਿਸਤਾਨ ਸਰਹੱਦ ‘ਤੇ ਦੇਖੇ ਗਏ ਸ਼ੱਕੀ, ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ

Published

on

ਦੀਨਾਨਗਰ : ਭਾਰਤ-ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ ‘ਤੇ ਦੋ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਤੋਂ ਬਾਅਦ ਇਲਾਕੇ ‘ਚ ਹਲਚਲ ਦੇ ਮੱਦੇਨਜ਼ਰ ਪੁਲਿਸ ਅਤੇ ਹੋਰ ਏਜੰਸੀਆਂ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪੂਰੇ ਇਲਾਕੇ ‘ਚ ਭਾਰੀ ਪੁਲਸ ਫੋਰਸ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1.30 ਵਜੇ ਜ਼ੀਰੋ ਲਾਈਨ ਦੇ ਨਜ਼ਦੀਕ ਪੈਂਦੇ ਪਿੰਡ ਕੋਟ ਭੱਟੀਆਂ ਵਿਖੇ ਦੋ ਸ਼ੱਕੀ ਵਿਅਕਤੀ ਦੇਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਗਿਆ ਸੀ ਕਿ ਭਾਰਤ-ਪਾਕਿਸਤਾਨ ਤੋਂ 7 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਪਿੰਡ ਕੋਟ ਭੱਟੀਆਂ ਦੇ ਇਕ ਫਾਰਮ ਹਾਊਸ ‘ਤੇ ਮਜ਼ਦੂਰਾਂ ਨੇ ਕਾਲੀ ਵਰਦੀ ਪਹਿਨੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ।

ਇਸ ਤੋਂ ਬਾਅਦ ਸਰਹੱਦੀ ਖੇਤਰ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ਅਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਰਹੱਦੀ ਖੇਤਰ ਦੇ ਅੰਦਰ ਨਾਕੇਬੰਦੀਆਂ ‘ਤੇ ਪੂਰੀ ਸਖ਼ਤੀ ਲਾਗੂ ਕਰ ਦਿੱਤੀ ਗਈ ਹੈ ਅਤੇ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਸੀ।

 

Facebook Comments

Trending