Connect with us

ਅਪਰਾਧ

ਸਸਪੈਂਡ ਡੀ. ਐੱਸ. ਪੀ. ਸੇਖੋਂ ਨੂੰ ਹਾਈਕੋਰਟ ਨੇ ਸੁਣਾਈ 6 ਮਹੀਨਿਆਂ ਦੀ ਸਜ਼ਾ

Published

on

Suspend d. S. P. Sekhon was sentenced to 6 months by the High Court

ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਸ ਦੇ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਅਦਾਲਤ ਨੇ 6 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦਾ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਹਾਈ ਕੋਰਟ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ਲਈ ਡੀ. ਐੱਸ. ਪੀ. ਸੇਖੋਂ ‘ਤੇ ਖ਼ੁਦ ਨੋਟਿਸ ਲਿਆ ਹੈ, ਜਿਸ ਵਿੱਚ ਉਸ ਨੇ ਨਸ਼ਿਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਬੈਂਚ ਵਿਰੁੱਧ ਕਥਿਤ ਤੌਰ ‘ਤੇ “ਨਿੱਜੀ ਦੋਸ਼” ਲਗਾਏ ਸਨ।

ਦਰਅਸਲ ਸੇਖੋਂ ਨੇ ਹਾਈ ਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਗਾਏ ਸਨ, ਇਸ ਦੇ ਨਾਲ ਹੀ ਸੇਖੋਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਖ਼ਿਲਾਫ਼ ਭੱਦੀ ਟਿੱਪਣੀ ਅਤੇ ਸ਼ਬਦਾਵਲੀ ਵਰਤਣ ਦੇ ਵੀ ਦੋਸ਼ ਹਨ। ਬਲਵਿੰਦਰ ਸੇਖੋਂ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

Facebook Comments

Trending