Connect with us

ਪੰਜਾਬ ਨਿਊਜ਼

 ਟੈਕਸੀ ਆਪਰੇਟਰਾਂ ਵੱਲੋਂ ਹਿਮਾਚਲ ਪ੍ਰਦੇਸ਼ ਦਾ ਬਾਈਕਾਟ, ਬਾਰਡਰ ਸੀਲ ਕਰਨ ਦੀ ਚਿਤਾਵਨੀ

Published

on

Taxi operators boycott Himachal Pradesh, warning to seal the border

ਹਿਮਾਚਲ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਆਉਣ ਵਾਲੀਆਂ ਟੈਕਸੀਆਂ ਅਤੇ ਟੂਰਿਸਟ ਬੱਸਾਂ ‘ਤੇ ਭਾਰੀ ਟੈਕਸ ਲਗਾ ਦਿੱਤਾ ਹੈ। ਇਸ ਤੋਂ ਨਾਰਾਜ਼ ਹੋ ਕੇ ਗੁਜਰਾਤ ਅਤੇ ਕਲਕੱਤਾ ਦੇ ਟਰੈਵਲ ਏਜੰਟਾਂ ਨੇ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਦਾ ਬਾਈਕਾਟ ਕਰ ਦਿੱਤਾ ਹੈ। ਹੁਣ ਚੰਡੀਗੜ੍ਹ-ਪੰਜਾਬ ਦੇ ਟੈਕਸੀ ਚਾਲਕਾਂ ਨੇ ਵੀ ਬਾਈਕਾਟ ਦੇ ਨਾਲ-ਨਾਲ ਸਰਹੱਦ ਸੀਲ ਕਰਨ ਦੀ ਚਿਤਾਵਨੀ ਦਿੱਤੀ ਹੈ।

ਇਨ੍ਹੀਂ ਦਿਨੀਂ ਚੰਡੀਗੜ੍ਹ-ਪੰਜਾਬ ਤੋਂ ਕੁਝ ਹੀ ਟੈਕਸੀਆਂ ਹਿਮਾਚਲ ਜਾ ਰਹੀਆਂ ਹਨ। ਇਸ ਦਾ ਅਸਰ ਸੂਬੇ ਦੇ ਸੈਰ ਸਪਾਟੇ ‘ਤੇ ਸਾਫ਼ ਨਜ਼ਰ ਆ ਰਿਹਾ ਹੈ। ਆਜ਼ਾਦ ਟੈਕਸੀ ਯੂਨੀਅਨ ਚੰਡੀਗੜ੍ਹ-ਪੰਜਾਬ ਦੇ ਪ੍ਰਧਾਨ ਸ਼ਰਨਜੀਤ ਕਲਸੀ ਨੇ ਕਿਹਾ ਕਿ ਯੂਨੀਅਨ ਨੇ ਹਿਮਾਚਲ ਲਈ ਬੁਕਿੰਗ ਲੈਣੀ ਬੰਦ ਕਰ ਦਿੱਤੀ ਹੈ ਅਤੇ ਐਡਵਾਂਸ ਬੁਕਿੰਗ ਰੱਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਟੈਕਸੀ, ਟੈਂਪੂ ਅਤੇ ਬੱਸ ਅਪਰੇਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

Facebook Comments

Advertisement

Trending