Connect with us

ਪੰਜਾਬੀ

ਮਾਸਟਰ ਤਾਰਾ ਸਿੰਘ ਕਾਲਜ ‘ਚ ਮਨਾਇਆ ਤੀਆਂ ਦਾ ਤਿਉਹਾਰ

Published

on

Tea Festival was celebrated in Master Tara Singh College

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ,ਲੁਧਿਆਣਾ ਵਿਖੇ ਸਾਉਣ ਦੇ ਮਹੀਨੇ ਦੀਆਂ ਖੁਸ਼ੀਆਂ ਤੇ ਖੇੜਿਆਂ ਦੇ ਪ੍ਰਤੀਕ ਤਿਉਹਾਰ ‘ਤੀਆਂ ਤੀਜ ਦੀਆਂ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਹੜੇ ਵਿੱਚ ਵੱਖ-ਵੱਖ ਸਟਾਲ ਵੀ ਲਗਾਏ ਗਏ। ਮੇਲੇ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ,ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ‘ਜੀ ਆਇਆਂ ਨੂੰ’ ਆਖਿਆ ਗਿਆ।

ਇਸ ਮੌਕੇ ਵਿਦਿਆਰਥਣਾਂ ਨੇ ਡਾਂਸ,ਗੀਤ ਅਤੇ ਸੰਗੀਤ ਦੀਆਂ ਪੇਸ਼ਕਾਰੀਆਂ ਨਾਲ ਮੇਲੇ ਨੂੰ ਨਵੀਂ ਨੁਹਾਰ ਪ੍ਰਦਾਨ ਕੀਤੀ।‘ਤੀਆਂ ਦੀ ਰਾਣੀ’ਮੇਲੇ ਦਾ ਮੁੱਖ ਆਕਰਸ਼ਣ ਸੀ ।‘ਤੀਆਂ ਦੀ ਰਾਣੀ ’ਮਾਨਸੀ ਦੇ ਸਿਰ ਸਜਿਆ। ਅਰਸ਼ਦੀਪ ਕੋਰ ਕੁੜੀ ਪੰਜਾਬਣ,ਅਰਸ਼ਦੀਪ ਕੋਰ ਕੁੜੀ ਮਜਾਜਣ ਅਤੇ ਗੁਰਲੀਨ ਕੋਰ ਸ਼ੌਂਕਣ ਮੇਲੇ ਦੀ,ਯੁਵਿਕਾ ਗਿੱਧਿਆਂ ਦੀ ਰਾਣੀ ਦੇ ਖਿਤਾਬ ਨਾਲ ਨਿਵਾਜੀਆਂ ਗਈਆਂ।

ਇਸ ਅਵਸਰ’ਤੇ ਸਹਿਣੀ ਪਰਾਂਦੀ,ਸੋਹਣੀ ਜੁੱਤੀ ,ਸੋਹਣਾ ਪਹਿਰਾਵਾ,ਸੋਹਣੀਆਂ ਮੀਢੀਆਂ ਤੇ ਮਹਿੰਦੀ ਲਗਾਉਣ ਆਦਿ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਵੰਡੇ ਗਏ। ਕਾਲਜ ਪ੍ਰਿੰਸੀਪਲ’ਤੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਤੀਆਂ ਦੀ ਵਧਾਈ ਦਿੱਤੀ।

Facebook Comments

Trending