ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਕਲਾਸ ਵਿੱਚ ਪੜ੍ਹਾਉਂਦੇ ਸਮੇਂ ਅਧਿਆਪਕਾਂ ਨੂੰ ਦਰਪੇਸ਼ ਚੁਣੌਤੀਆਂ ਦਾ ਅਨੁਭਵ ਕਰਨ ਲਈ ਸੀਨੀਅਰ ਵਿਦਿਆਰਥੀਆਂ ਨੇ ਵੱਖ-ਵੱਖ ਅਧਿਆਪਕਾਂ ਦੀ ਭੂਮਿਕਾ ਨਿਭਾਈ। ਵਿਦਿਆਰਥੀਆਂ ਨੇ ਅਧਿਆਪਕਾਂ ਦੇ ਰੂਪ ‘ਚ ਪਹਿਲੇ ਚਾਰ ਪੀਰੀਅਡਾਂ ਵਿੱਚ ਦਸਵੀਂ ਤੱਕ ਦੀਆਂ ਕਲਾਸਾਂ ਨੂੰ ਪੜ੍ਹਾਇਆ। ਸਕੂਲ ਹੈੱਡ ਵਿਦਿਆਰਥਣ ਤ੍ਰਿਪਤਜੋਤ ਕੌਰ ਨੇ ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਦੀ ਭੂਮਿਕਾ ਨਿਭਾਈ।
ਇਸ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਇਸ ਜਸ਼ਨ ਦੀ ਸ਼ੁਰੂਆਤ ਹੋਈ। ਇਸ ਤੋਂ ਬਾਅਦ ਸ਼ਬਦ ਕੀਰਤਨ ਕੀਤਾ ਗਿਆ। ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਤੁਸੀਂ ਸਾਰੇ ਪੜ੍ਹਾਉਂਦੇ ਸਮੇਂ ਬਹੁਤ ਸਾਰੀਆਂ ਰੂਹਾਂ ਨੂੰ ਛੂਹ ਲੈਂਦੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਸਹੀ ਰਸਤੇ ‘ਤੇ ਵਧਦੇ ਹੋਏ ਦੇਖਿਆ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਸਾਰੇ ਵਿਦਿਆਰਥੀਆਂ, ਸੰਸਥਾਨ ਅਤੇ ਪੇਸ਼ੇ ਦੀ ਬਿਹਤਰੀ ਲਈ ਕੰਮ ਕਰੋਗੇ ਰਹੋਗੇ।