ਪੰਜਾਬੀ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਕੀਤਾ ਜਾ ਰਿਹਾ ਜਾਗਰੁਕ
Published
3 years agoon

ਲੁਧਿਆਣਾ : ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਅੱਜ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਗਿਆ ਹੈ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਬਲੀਨ ਨੇ ਦੱਸਿਆ ਨੇ ਦੱਸਿਆ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ।
ਐਟੀ ਲਾਰਵਾਂ ਟੀਮਾਂ ਵੱਲੋਂ ਇਸ ਦੇ ਬਚਾਅ ਦੇ ਨਾਲ-ਨਾਲ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ‘ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।
ਉਨਾਂ ਦੱਸਿਆ ਕਿ ਟੀਮਾਂ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ, ਦੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪਾਣੀਆਂ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਾਹਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿੱਚ ਵੀ ਪੈਦਾ ਹੋ ਸਕਦਾ ਹੈ। ਸੌਣ ਸਮੇ ਮੱਛਰਦਾਨੀ ਦੀ ਵਰਤੋ ਕੀਤੀ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।
ਡਾ ਪ੍ਰਬਲੀਨ ਨੇ ਦੱਸਿਆ ਕਿ ਸਾਰੇ ਸਰਕਾਰੀ ਸਿਹਤ ਕੇਦਰਾਂ ਤੇ ਇਸ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਪਾਣੀ ਸੁਕਾ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਵਿੱਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਟੀਮਾਂ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਨਿਊ ਜਨਤਾ ਨਗਰ, ਸੀ ਆਰ ਪੀ ਕਾਲੋਨੀ, ਗੋਪਾਲ ਨਗਰ, ਸੰਤ ਵਿਹਾਰ, ਅੰਤਲ ਨਗਰ, ਨਿਊ ਪ੍ਰੇਮ ਨਗਰ, ਢੰਡਾਰੀ, ਇੰਦਰਾਪੁਰੀ, ਗਾਂਧੀ ਨਗਰ ਅਤੇ ਹਰਗੋਬਿੰਦ ਨਗਰ ਇਲਾਕੇ ਵਿਚ ਲਾਰਵਾ ਪਾਇਆ ਗਿਆ ਅਤੇ ਟੀਮਾਂ ਵਲੋ ਮੌਕੇ ‘ਤੇ ਦਵਾਈ ਪਾ ਕੇ ਲਾਰਵਾ ਨਸ਼ਟ ਕੀਤਾ ਗਿਆ।
You may like
-
ਡੇਂਗੂ ਦਾ ਖ਼ਤਰਾ ਅਜੇ ਵੀ ਬਰਕਰਾਰ, ਇਨ੍ਹਾਂ ਥਾਵਾਂ ‘ਤੇ ਡੇਂਗੂ ਦਾ ਲਾਰਵਾ ਮਿਲਣ ਕਾਰਨ ਸਿਹਤ ਵਿਭਾਗ ਚੌਕਸ
-
ਪੰਜਾਬ ‘ਚ ਅਜੇ ਤੱਕ ਕਿਓਂ ਸ਼ੁਰੂ ਨਹੀਂ ਹੋਈ ਵੱਡੇ ਹਲਵਾਈਆਂ ਦੀ ਜਾਂਚ, ਸਿਹਤ ਵਿਭਾਗ ‘ਤੇ ਉੱਠੇ ਸਵਾਲ
-
ਮਸ਼ਹੂਰ ਬੇਕਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਚੱਲ ਰਿਹਾ ਸੀ ਇਹ ਧੰਦਾ
-
ਤਿਉਹਾਰਾਂ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਅਲਰਟ, ਨੋਟਿਸ ਜਾਰੀ
-
ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਕੈਮਿਸਟ ਦੀ ਦੁਕਾਨ ਤੋਂ 9 ਕਿਸਮ ਦੀਆਂ ਨ/ਸ਼ੀਲੀਆਂ ਦਵਾਈਆਂ ਜ਼ਬਤ
-
ਪੰਜਾਬ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 83 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ