ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਅੱਜ ਤੀਜ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਡਾ: ਐੱਸ. ਐੱਮ.ਸ਼ਰਮਾ ਨੇ ਵਿਦਿਆਰਥਣਾਂ ਨੂੰ ਪੱਛਮੀ ਸੱਭਿਆਚਾਰ ਦੀ ਬਜਾਏ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।
ਵਿਦਿਆਰਥਣਾਂ ਨੇ ਇਸ ਸਮਾਗਮ ਦਾ ਭਰਪੂਰ ਆਨੰਦ ਮਾਣਿਆ ਅਤੇ ਰਵਾਇਤੀ ਪਹਿਰਾਵੇ ਵਿੱਚ ਲੋਕ ਨਾਚ, ਗੀਤ, ਮਹਿੰਦੀ ਮੁਕਾਬਲੇ ਅਤੇ ਮਾਡਲਿੰਗ ਵਿੱਚ ਉਤਸ਼ਾਹ ਨਾਲ ਭਾਗ ਲਿਆ। ਪੰਜਾਬੀ ਸੱਭਿਆਚਾਰ ਅਤੇ ਵੱਖ-ਵੱਖ ਪਕਵਾਨਾਂ ਦੇ ਸਟਾਲ ਇਸ ਸਮਾਗਮ ਦੇ ਵਿਸ਼ੇਸ਼ ਆਕਰਸ਼ਣ ਸਨ। ਪ੍ਰੋਗਰਾਮ ਦੇ ਅੰਤ ਵਿੱਚ ਮਿਸ ਤੀਜ ਦਾ ਖਿਤਾਬ ਬੀ.ਏ 1 ਦੀ ਚਾਹਤ ਨੂੰ ਦਿੱਤਾ ਗਿਆ ।