ਪੰਜਾਬ ਤੋਂ ਜੋਧਪੁਰ ਜਾ ਰਹੀ ਵਿਦਿਆਰਥੀਆਂ ਦੀ ਬੱਸ ਨਾਲ ਵੱਡਾ ਹਾਦਸਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਬੱਸ ਪਲਟਣ ਨਾਲ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮੰਗਲਵਾਰ ਨੂੰ ਇੱਕ ਸਲੀਪਰ ਬੱਸ ਪਲਟਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖ਼ਮੀ ਹੋ ਗਏ।ਇਹ ਹਾਦਸਾ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਵਾਪਰਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਖੇਮਰਾਮ ਨੇ ਦੱਸਿਆ ਕਿ ਨੈਸ਼ਨਲ ਲਾਅ ਯੂਨੀਵਰਸਿਟੀ (ਜੋਧਪੁਰ) ਦੇ ਵਿਦਿਆਰਥੀਆਂ ਨੂੰ ਲੈ ਕੇ ਇੱਕ ਬੱਸ ਪੰਜਾਬ ਤੋਂ ਜੋਧਪੁਰ ਜਾ ਰਹੀ ਸੀ ਤਾਂ ਅੱਜ ਸਵੇਰੇ 5.30 ਵਜੇ ਦੇ ਕਰੀਬ ਸੁਰਪਾਲੀਆ ਥਾਣਾ ਖੇਤਰ ਵਿੱਚ ਬੱਸ ਇੱਕ ਟਰਾਲੀ ਨਾਲ ਟਕਰਾ ਕੇ ਪਲਟ ਗਈ।
ਇਸ ਹਾਦਸੇ ‘ਚ 3 ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖ਼ਮੀ ਵਿਦਿਆਰਥੀਆਂ ਨੂੰ ਨਾਗੌਰ ਦੇ ਜੇਐਲਐਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗੰਭੀਰ ਜ਼ਖਮੀ ਚਾਰ ਵਿਦਿਆਰਥੀਆਂ ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।