Connect with us

ਦੁਰਘਟਨਾਵਾਂ

ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਵਾਪਰਿਆ ਹਾਦਸਾ! ਪਿੰਡ ਵਾਸੀ ਉਤਰ ਆਏ ਸੜਕਾਂ ‘ਤੇ

Published

on

ਗੁਰਦਾਸਪੁਰ: ਗੁਰਦਾਸਪੁਰ ਦੇ ਕਸਬਾ ਕਲਾਨੌਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਗੁਰਦਾਸਪੁਰ ਸਾਹਿਬ ਦੇ ਹੈੱਡ ਗ੍ਰੰਥੀ ਦੀ ਮੌਤ ਹੋ ਗਈ। ਇਸ ਹਾਦਸੇ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਕਲਾਨੌਰ ਤੋਂ ਬਟਾਲਾ ਰੋਡ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਪਿੰਡ ਵਾਸੀਆਂ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ।ਜਾਣਕਾਰੀ ਅਨੁਸਾਰ ਪਿੰਡ ਖੁਸ਼ੀਪੁਰ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤਰਲੋਕ ਸਿੰਘ ਆਪਣੀ ਪਤਨੀ ਲਈ ਦਵਾਈ ਲੈਣ ਜਾ ਰਿਹਾ ਸੀ। ਰਸਤੇ ਵਿਚ ਉਸ ਦਾ ਫ਼ੋਨ ਆਇਆ ਤਾਂ ਉਹ ਇਕ ਪਾਸੇ ਰੁਕ ਕੇ ਫ਼ੋਨ ਸੁਣਨ ਲੱਗਾ। ਇਸ ਦੌਰਾਨ ਹਾਈਡ੍ਰਾ ਕਰੇਨ ਨੇ ਉਸ ਨੂੰ ਕੁਚਲ ਦਿੱਤਾ। ਚਸ਼ਮਦੀਦਾਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਹਾਈਡਰਾ ਕਰੇਨ ਤੇਜ਼ ਰਫ਼ਤਾਰ ਨਾਲ ਆ ਰਹੀ ਸੀ।

ਉਨ੍ਹਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਲਨੌਰ ਤੋਂ ਬਟਾਲਾ ਰੋਡ ’ਤੇ ਧਰਨਾ ਦਿੱਤਾ। ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਫੋਨ ‘ਤੇ ਮਿਲੀ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਾਂ। ਉਨ੍ਹਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਲਨੌਰ ਤੋਂ ਬਟਾਲਾ ਰੋਡ ’ਤੇ ਧਰਨਾ ਦਿੱਤਾ। ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਫੋਨ ‘ਤੇ ਮਿਲੀ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਾਂ।…

Facebook Comments

Trending