ਲੁਧਿਆਣਾ : ਥਾਣਾ ਦੁੱਗਰੀ ਦੀ ਪੁਲਿਸ ਨੇ ਚਾਹ ਦੀ ਦੁਕਾਨ ਦੀ ਆੜ ‘ਚ ਗਾਂ-ਜੇ ਦੀ ਤਸਕਰੀ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫ/ਤਾਰ ਕੀਤਾ ਹੈ। ਪੁਲਿਸ ਨੇ ਮੌਕੇ ’ਤੇ ਮੁਲਜ਼ਮ ਕੋਲੋਂ 2 ਕਿਲੋ ਗਾਂ-ਜਾ ਬਰਾਮਦ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ। ਫੜਿਆ ਗਿਆ ਮੁਲਜ਼ਮ ਸਿਕੰਦਰ ਸਾਹਨੀ ਵਾਸੀ ਧਾਂਦਰਾ ਰੋਡ ਹੈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਥਾਣਾ ਦੁੱਗਰੀ ਦੇ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨ/ਸ਼ਾ ਤਸਕਰੀ ਦੇ 6 ਕੇਸ ਦਰਜ ਹਨ। ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਚਾਹ ਦੀ ਦੁਕਾਨ ਚਲਾ ਰਿਹਾ ਹੈ ਅਤੇ ਇਸੇ ਦੁਕਾਨ ਦੀ ਆੜ ਵਿੱਚ ਨ-ਸ਼ੇ ਦੀ ਸਪਲਾਈ ਦਾ ਧੰਦਾ ਕਰ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਸਾਲ 2021 ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ। ਜਿਸ ਤੋਂ ਬਾਅਦ ਉਹ ਫਿਰ ਤਸ-ਕਰੀ ਕਰਨ ਲੱਗਾ।