Connect with us

ਪੰਜਾਬ ਨਿਊਜ਼

ਨਗਰ ਨਿਗਮ ਚੋਣਾਂ ਦੀਆਂ ਸਰਗਰਮੀਆਂ ਸ਼ੁਰੂ, ਕਾਂਗਰਸ ਨੇ ਪਹਿਲੀ ਸੂਚੀ ਕੀਤੀ ਜਾਰੀ

Published

on

ਲੁਧਿਆਣਾ: ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਨੇ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਅੱਜ ਪੰਜਾਬ ਕਾਂਗਰਸ ਨੇ ਨਗਰ ਨਿਗਮ ਚੋਣਾਂ ਲਈ ਚੋਣ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।

ਇਨ੍ਹਾਂ ਕਮੇਟੀਆਂ ਦੀ ਸੂਚੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ 16 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼ਾਹਕੋਟ ਨਗਰ ਨਿਗਮ ਚੋਣਾਂ ਲਈ ਰਾਣਾ ਗੁਰਜੀਤ ਸਿੰਘ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Facebook Comments

Trending